ਚੰਡੀਗੜ, 10 ਮਈ 2023 – ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰੀ ਕਾਬਲ ਸਿੰਘ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਪਰਗਟ ਸਿੰਘ ਵਾਸੀ ਪਿੰਡ ਧਾਲੀਵਾਲ ਕਲੇਰ, ਤਹਿਸੀਲ ਅਜਨਾਲਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਆਪਣੇ ਰਿਸ਼ਤੇਦਾਰਾਂ ਦੀ ਜ਼ਮੀਨ ਦੇ ਤਬਾਦਲੇ ਦੇ ਬਦਲੇ 6,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਆਪਣੀ ਸ਼ਿਕਾਇਤ ਵਿੱਚ ਦੋਸ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ, ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਕਥਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲੋਂ ਰੰਗਦਾਰ ਨੋਟ ਬਰਾਮਦ ਕਰ ਲਏ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।