Site icon Geo Punjab

ਰੈਵੀਨਿਊ ਪਟਵਾਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਤੇ ਡੱਟੇ ਰਹਿਣ ਦਾ ਐਲਾਨ, ਕਲਮਛੋੜ ਹੜਤਾਲ ਸ਼ੁਰੂ


ਚੰਡੀਗੜ੍ਹ, 31 ਅਗਸਤ 2023- ਪੰਜਾਬ ਸਰਕਾਰ ਵਲੋਂ ਸੂਬੇ ਦੇ ਅੰਦਰ ESMA ਲਗਾਉਣ ਤੋਂ ਬਾਅਦ ਅੱਜ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਪ੍ਰੈਸ ਕਾਨਫਰੰਸ ਸਰਕਾਰ ਦੇ ਖਿਲਾਫ਼ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਰਕਾਰ ਨੂੰ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ, ਅਸੀਂ ਹਰ ਹਾਲਤ ਵਿਚ ਕਲਮ ਛੋੜ ਹੜਤਾਲ ਕਰਾਂਗੇ। ਉਨ੍ਹਾਂ ਕਿਹਾ ਕਿ, ESMA ਨੂੰ ਹਾਈਕੋਰਟ ਚ ਚੈਲੰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ, ਪਟਵਾਰੀਆਂ ਅਤੇ ਕਾਨੂੰਗੋ ਨੇ 3000 ਹਲਕਿਆਂ ਚ ਅੱਜ ਤੋਂ ਹੀ ਹੜਤਾਲ ਸ਼ੁਰੂ ਕੀਤੀ ਜਾਵੇਗੀ।
 ਰੈਵੀਨਿਊ ਪਟਵਾਰ ਯੂਨੀਅਨ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ, ਮਨਰੇਗਾ ਮਜ਼ਦੂਰਾਂ ਤੋਂ ਵੀ ਘੱਟ ਉਨ੍ਹਾਂ ਨੂੰ ਤਨਖ਼ਾਹ ਮਿਲੀ ਹੈ। ਉਨ੍ਹਾਂ ਦਾਅਵਾ ਕੀਤਾ ਕਿ, ਸਾਨੂੰ 167 ਰੁਪਏ ਦਿਹਾੜੀ ਮਿਲਦੀ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version