ਸੀਨੀਅਰ ਪੱਤਰਕਾਰ ਅਤੇ ਰੋਜ਼ਾਨਾ ਪਹਿਰੇਦਾਰ ਦੇ ਮੁੱਖ ਸੰਪਾਦਕ ਜਸਪਾਲ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਅੱਜ ਮੁਹਾਲੀ ਦੇ ਮੈਕਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ 19 ਜੁਲਾਈ ਨੂੰ ਸਵੇਰੇ 10 ਵਜੇ ਸ਼ੇਰਪੁਰ ਰੋਡ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਇਹ ਜਾਣਕਾਰੀ ਜਸਪਾਲ ਸਿੰਘ ਹੇਰਾ ਪੁੱਤਰ ਰਿਸ਼ਬਦੀਪ ਸਿੰਘ ਹੇਰਾ ਨੇ ਦਿੱਤੀ। ਰਿਸ਼ਬਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਜਸਪਾਲ ਸਿੰਘ ਹੇਰਾਂ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਅੱਜ ਸਵੇਰੇ ਮੈਕਸ ਹਸਪਤਾਲ ਮੁਹਾਲੀ ਵਿਖੇ ਅਕਾਲ ਚਲਾਣਾ ਕਰ ਗਏ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
