ਰੋਪੜ ‘ਚ ਕਾਂਗਰਸੀ ਆਗੂ ਅਲਕਾ ਲਾਂਬਾ ਪੁਲਿਸ ਨੂੰ ਮਿਲੇ ਹਨ। ਇਸ ਮੌਕੇ ਕਾਂਗਰਸੀਆਂ ਨੇ ਜੰਮ ਕੇ ਹੰਗਾਮਾ ਕੀਤਾ। ਪੁਲੀਸ ਨੇ ਕਾਂਗਰਸੀ ਆਗੂਆਂ ਨੂੰ ਅੰਦਰ ਨਹੀਂ ਜਾਣ ਦਿੱਤਾ। ਜਿਸ ਤੋਂ ਬਾਅਦ ਕਾਂਗਰਸੀਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਹਾਲਾਂਕਿ ਇਸ ਦੌਰਾਨ ਕਾਂਗਰਸ ਦਾ ਝਗੜਾ ਇੱਕ ਵਾਰ ਫਿਰ ਸਾਹਮਣੇ ਆ ਗਿਆ ਹੈ। ਸਾਬਕਾ ਪ੍ਰਧਾਨ ਨਵਜੋਤ ਸਿੱਧੂ ਰੋਪੜ ਪਹੁੰਚੇ ਹਾਲਾਂਕਿ ਉਨ੍ਹਾਂ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜਾਂ ਹੋਰ ਸੀਨੀਅਰ ਆਗੂਆਂ ਨਾਲ ਮੁਲਾਕਾਤ ਨਹੀਂ ਕੀਤੀ। ਇਸ ਤੋਂ ਪਹਿਲਾਂ ਵੜਿੰਗ ਦੀ ਤਾਜਪੋਸ਼ੀ ਵਾਲੇ ਦਿਨ ਵੀ ਉਨ੍ਹਾਂ ਨੇ ਕਾਂਗਰਸੀ ਆਗੂਆਂ ਨਾਲ ਸਟੇਜ ਸਾਂਝੀ ਨਹੀਂ ਕੀਤੀ ਸੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਸਮੇਤ ਸਮੁੱਚੀ ਲੀਡਰਸ਼ਿਪ ਵੀ ਲਾਂਬਾ ਦੇ ਸਮਰਥਨ ਵਿੱਚ ਸੀ।
ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਹਨ ਪਰ ਕਦੇ ਵੀ ਕਿਸੇ ਔਰਤ ਖ਼ਿਲਾਫ਼ ਅਜਿਹਾ ਕੇਸ ਦਰਜ ਨਹੀਂ ਹੋਇਆ। ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਅਲਕਾ ਲਾਂਬਾ ‘ਤੇ ਨਿਸ਼ਾਨਾ ਸਾਧਿਆ ਹੈ। ਜਿਸ ਨੂੰ ਕਾਂਗਰਸ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ। ਇਸ ਦੇ ਨਾਲ ਹੀ ਨਵਜੋਤ ਸਿੱਧੂ ਵੀ ਰੋਪੜ ਦੇ ਧਰਨੇ ਵਿੱਚ ਸ਼ਾਮਲ ਹੋ ਗਏ ਹਨ।