ਭਾਰਤੀ ਕਿਸਾਨ ਯੂਨੀਅਨ ਨੇ ਅੱਜ ਕੌਮੀ ਸ਼ਾਹਰਾਹ ’ਤੇ ਲਾਡੋਵਾਲ ਟੋਲ ਪਲਾਜ਼ਾ ’ਤੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਦੋਂ ਤੱਕ ਨੈਸ਼ਨਲ ਹਾਈਵੇਅ ਅਥਾਰਟੀ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਦੋਂ ਤੱਕ ਇਸ ਟੋਲ ਪਲਾਜ਼ਾ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਚੱਲਣ ਦਿੱਤਾ ਜਾਵੇਗਾ। ਅੱਜ ਟੋਲ ਪਲਾਜ਼ਾ ’ਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਰਤੀ ਕਿਸਾਨ ਮਜ਼ਦੂਰ ਦੋਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਲਾਡੋਵਾਲ ਟੋਲ ਪਲਾਜ਼ਾ ਬੰਦ ਰਹੇਗਾ। ਪੋਸਟ ਬੇਦਾਅਵਾ ਵਿਚਾਰ/ਤੱਥ ਇਸ ਲੇਖ ਵਿੱਚ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
