ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਪਿਛਲੇ 5 ਦਿਨਾਂ ਤੋਂ ਬੰਦ ਪਿਆ ਹੈ। ਕਿਸਾਨਾਂ ਵੱਲੋਂ ਅੱਜ 6ਵੇਂ ਦਿਨ ਵੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। 1.75 ਲੱਖ ਤੋਂ ਵੱਧ ਵਾਹਨ ਬਿਨਾਂ ਟੋਲ ਟੈਕਸ ਦੇ ਲੰਘੇ ਹਨ। NHAI ਨੂੰ ਲਗਭਗ 5 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਕਿਸਾਨਾ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਧਰਨਾ ਜਾਰੀ ਰਹੇਗਾ। ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਦੇ ਰੇਟ ਘਟਾਉਣ ਦੀ ਮੰਗ ਨੂੰ ਲੈ ਕੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨਾਂ ਵੱਲੋਂ ਟੋਲ ਟੈਕਸ ਦੀ ਭਾਰੀ ਵਸੂਲੀ ਖ਼ਿਲਾਫ਼ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
