Site icon Geo Punjab

ਲਾਭ ਸਿੰਘ ਉਗੋਕੇ – ਪੰਜਾਬੀ ਨਿਊਜ਼ ਪੋਰਟਲ – ਪ੍ਰੋ ਪੰਜਾਬ ਟੀ.ਵੀ


ਪੰਜਾਬ ‘ਚ ਨਵੀਂ ਸਰਕਾਰ ਬਣਨ ਤੋਂ ਬਾਅਦ ‘ਆਪ’ ਸਰਕਾਰ ਐਕਸ਼ਨ ਮੋਡ ‘ਚ ਹੈ। ‘ਆਪ’ ਸਰਕਾਰ ਪੰਜਾਬ ਦੇ ਹਾਲਾਤ ਸੁਧਾਰਨ ਲਈ ਸਖ਼ਤ ਕਦਮ ਚੁੱਕਣ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ‘ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ’ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਸਹਿਣਾ ਵਿਖੇ ਲਗਾਏ ਗਏ ਸਿਹਤ ਮੇਲੇ ਦਾ ਉਦਘਾਟਨ ਕਰਨ ਪੁੱਜੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਪਹਿਲ ਦੇ ਰਹੀ ਹੈ ਤਾਂ ਜੋ ਲੋਕਾਂ ਨੂੰ ਹਸਪਤਾਲਾਂ ਦੇ ਚੱਕਰ ਨਾ ਲਾਉਣੇ ਪੈਣ।

ਲਾਭ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ, ਸਿੱਖਿਆ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿਹਤ ਮੇਲੇ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਦਰਾਂ ’ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਵੱਖ-ਵੱਖ ਬਿਮਾਰੀਆਂ ਦੇ ਚੈੱਕਅਪ, ਮੁਫ਼ਤ ਦਵਾਈਆਂ ਅਤੇ ਜਾਗਰੂਕਤਾ ਸਮੱਗਰੀ ਸਮੇਤ ਸਟਾਲਾਂ ਦਾ ਨਿਰੀਖਣ ਵੀ ਕੀਤਾ।

ਇਸ ਮੌਕੇ ਮੈਡੀਸਨ ਮਾਹਿਰ ਡਾ: ਕੰਵਲਜੀਤ ਸਿੰਘ ਬਾਜਵਾ, ਸਰਜਰੀ ਦੇ ਮਾਹਿਰ ਡਾ: ਗੁਰਪ੍ਰੀਤ ਸਿੰਘ ਮਾਹਲ, ਅੱਖਾਂ ਦੇ ਰੋਗਾਂ ਦੇ ਮਾਹਿਰ ਡਾ: ਗੁਰਸਿਮਰਨਜੀਤ ਸਿੰਘ, ਗਾਇਨੀਕੋਲੋਜਿਸਟ ਡਾ: ਅਮਨਦੀਪ ਕੌਰ, ਬਾਲ ਰੋਗਾਂ ਦੇ ਮਾਹਿਰ ਡਾ: ਕੁਨਾਲ ਗਰਗ, ਦੰਦਾਂ ਦਾ ਚੈਕਅੱਪ ਡਾ: ਗੁਰਪ੍ਰੀਤ ਕੌਰ ਧਾਲੀਵਾਲ, ਮੈਡੀਕਲ ਅਫ਼ਸਰ ਡਾ. ਅਰਮਾਨਦੀਪ ਸਿੰਘ ਵੱਲੋਂ ਮੁਫ਼ਤ ਦਿੱਤੀ ਗਈ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਮੋਬਾਈਲ ਮੈਡੀਕਲ ਯੂਨਿਟ ਅਤੇ ਹਸਪਤਾਲ ਦੇ ਸਟਾਫ਼ ਵੱਲੋਂ ਲੋੜਵੰਦਾਂ ਦੇ ਲੈਬਾਰਟਰੀ ਟੈਸਟ, ਬਲੱਡ ਪ੍ਰੈਸ਼ਰ ਚੈੱਕਅਪ ਅਤੇ ਐਕਸਰੇ ਵੀ ਕੀਤੇ ਗਏ |




Exit mobile version