ਗੈਂਗਸਟਰ ਲਾਰੈਂਸ ਤੋਂ ਬਾਅਦ ਹੁਣ ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਸੁਰੱਖਿਆ ਲਈ ਹਾਈਕੋਰਟ ਪਹੁੰਚ ਗਿਆ ਹੈ। ਜੱਗੂ ਨੂੰ ਆਪਣੀ ਜਾਨ ਦਾ ਖਤਰਾ ਹੈ। ਜੱਗੂ ਭਗਵਾਨਪੁਰੀਆ ਦੀ ਮਾਂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।
ਜਿਸ ‘ਚ ਉਨ੍ਹਾਂ ਕਿਹਾ ਕਿ ਜੇਕਰ ਜੱਗੂ ਨੂੰ ਜੇਲ ‘ਚੋਂ ਬਾਹਰ ਲਿਆਂਦਾ ਜਾਂਦਾ ਹੈ ਤਾਂ ਬੁਲੇਟ ਪਰੂਫ ਜੈਕੇਟ ਅਤੇ ਗੱਡੀ ਮੁਹੱਈਆ ਕਰਵਾਈ ਜਾਵੇ। ਉਸ ਦੀ ਮਾਂ ਨੇ ਵੀ ਭਗਵਾਨਪੁਰੀਆ ‘ਤੇ ਜੇਲ੍ਹ ‘ਚ ਤਸ਼ੱਦਦ ਕਰਨ ਦਾ ਦੋਸ਼ ਲਗਾਇਆ ਹੈ। ਪੰਜਾਬ ਪੁਲਿਸ ਜਲਦੀ ਹੀ ਉਸ ਤੋਂ ਪੁੱਛਗਿੱਛ ਕਰ ਸਕਦੀ ਹੈ।
ਗੈਂਗਸਟਰ ਲਾਰੈਂਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਚ ਉਸ ਨੇ ਕਿਹਾ ਸੀ ਕਿ ਪੰਜਾਬ ਪੁਲਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ। ਇਸ ਲਈ ਉਸ ਨੂੰ ਪੰਜਾਬ ਲਿਆਉਣ ਲਈ ਕੋਈ ਪ੍ਰੋਡਕਸ਼ਨ ਵਾਰੰਟ ਜਾਰੀ ਨਾ ਕੀਤਾ ਜਾਵੇ। ਉਸ ਦਾ ਨਾਮ ਐਫਆਈਆਰ ਵਿੱਚ ਹੈ ਅਤੇ ਉਸ ਲਈ ਕੋਈ ਪ੍ਰੋਡਕਸ਼ਨ ਵਾਰੰਟ ਨਹੀਂ ਮੰਗਿਆ ਗਿਆ ਹੈ।