ਅੰਮ੍ਰਿਤਸਰ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਅੱਠ ਦਿਨ ਦਾ ਰਿਮਾਂਡ ਲਿਆ ਹੈ। ਉਸ ਨੂੰ ਮੰਗਲਵਾਰ ਸਵੇਰੇ ਸਖ਼ਤ ਸੁਰੱਖਿਆ ਹੇਠ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਰਿਮਾਂਡ ਦੌਰਾਨ ਉਸ ਕੋਲੋਂ ਸਿੱਧੂ ਮੂਸੇਵਾਲਾ ਅਤੇ ਰਾਣਾ ਕੰਧੋਵਾਲੀਆ ਦੇ ਕਤਲ ਕੇਸਾਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।
ਲਾਰੈਂਸ ਨੂੰ ਸੋਮਵਾਰ ਦੇਰ ਰਾਤ 12.30 ਵਜੇ ਸਖ਼ਤ ਸੁਰੱਖਿਆ ਵਿਚਕਾਰ ਅੰਮ੍ਰਿਤਸਰ ਲਿਆਂਦਾ ਗਿਆ। ਲਾਰੈਂਸ ਬਿਸ਼ਨੋਈ ਨੂੰ ਸੋਮਵਾਰ ਸ਼ਾਮ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਅੰਮ੍ਰਿਤਸਰ ਪੁਲੀਸ ਨੇ ਟਰਾਂਜ਼ਿਟ ਰਿਮਾਂਡ ’ਤੇ ਲਿਆ ਸੀ। ਲਾਰੈਂਸ ਬਿਸ਼ਨੋਈ ਨੂੰ ਮਾਲ ਮੰਡੀ, ਅੰਮ੍ਰਿਤਸਰ ਵਿਖੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵਿੱਚ ਰੱਖਿਆ ਗਿਆ ਹੈ।
ਲਾਰੈਂਸ ਦੇ ਆਉਣ ਤੋਂ ਪਹਿਲਾਂ ਹੀ ਪੰਜਾਬ ਦੀਆਂ ਵੱਖ-ਵੱਖ ਸੁਰੱਖਿਆ ਏਜੰਸੀਆਂ ਨੇ ਐੱਸ.ਐੱਸ.ਓ.ਸੀ. SSOC ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਬਾਹਰ ਕਾਲੇ ਕਮਾਂਡੋ ਅਤੇ ਬਖਤਰਬੰਦ ਗੱਡੀਆਂ ਤਾਇਨਾਤ ਹਨ। ਸੁਰੱਖਿਆ ਦੀਆਂ ਤਿੰਨ ਪਰਤਾਂ ਸਥਾਪਿਤ ਕੀਤੀਆਂ ਗਈਆਂ ਹਨ ਅਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਪੁਲਿਸ ਸਾਰੀ ਰਾਤ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਦੀ ਰਹੀ। ਬਿਸ਼ਨੋਈ ਨੂੰ ਸਾਰੀ ਰਾਤ ਸੌਣ ਨਹੀਂ ਦਿੱਤਾ ਗਿਆ ਅਤੇ ਨਾ ਹੀ ਪੁਲਿਸ ਨੇ।