ਸ੍ਰੀ ਮੁਕਤਸਰ ਸਾਹਿਬ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੁੜ ਮਲੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਮੋਗਾ ਪੁਲਸ ਲਾਰੈਂਸ ਦਾ ਰਿਮਾਂਡ ਲੈਣ ਪਹੁੰਚੀ ਸੀ। ਅਦਾਲਤ ਨੇ ਲਾਰੇਂਸ ਬਿਸ਼ਨੋਈ ਦਾ ਰਿਮਾਂਡ 4 ਦਿਨ ਹੋਰ ਵਧਾ ਦਿੱਤਾ ਹੈ। ਲਾਰੈਂਸ ਬਿਸ਼ਨੋਈ ਨੂੰ ਪੂਰੀ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 21 ਜੁਲਾਈ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਹੁਸ਼ਿਆਰਪੁਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਮਲੋਟ ਪੁਲਸ ਨੇ ਇਕ ਕਤਲ ‘ਚ ਕੇਸ. ਟਰਾਂਜ਼ਿਟ ਰਿਮਾਂਡ ਦਿੱਤਾ ਗਿਆ ਸੀ, ਹੁਣ ਅਦਾਲਤ ਨੇ 4 ਦਿਨ ਦਾ ਰਿਮਾਂਡ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।