ਲਾਰੈਂਸ ਬਿਸ਼ਨੋਈ ਦੀ ਗੈਂਗਸਟਰਾਂ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ‘ਤੇ ਸਾਧਿਆ ਨਿਸ਼ਾਨਾ


ਲਾਰੈਂਸ ਬਿਸ਼ਨੋਈ ਦੀ ਗੈਂਗਸਟਰਾਂ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਬਲਕੌਰ ਸਿੰਘ ਨੇ ਕਿਹਾ- ਗੈਂਗਸਟਰ ਲਾਰੈਂਸ ਜੇਲ੍ਹਾਂ ਵਿੱਚ ਬੈਠ ਕੇ ਖੁੱਲ੍ਹੇਆਮ ਨੈੱਟਵਰਕ ਚਲਾ ਰਿਹਾ ਹੈ ਅਤੇ ਹੁਣ ਇੱਕ ਨਵੀਂ ਵੀਡੀਓ ਕਾਲ ਵਿੱਚ ਦੂਜੇ ਗੈਂਗਸਟਰਾਂ ਨਾਲ ਗੱਲਬਾਤ ਕਰ ਰਿਹਾ ਹੈ। ਇਹ ਕੋਈ ਪਹਿਲੀ ਵੀਡੀਓ ਨਹੀਂ ਹੈ, ਇਸ ਤੋਂ ਪਹਿਲਾਂ ਵੀ ਉਹ ਜੇਲ੍ਹ ਤੋਂ ਇੰਟਰਵਿਊ ਦੇ ਚੁੱਕੇ ਹਨ।ਬਲਕੌਰ ਸਿੰਘ ਨੇ ਕਿਹਾ- ਗੈਂਗਸਟਰ ਜੇਲ੍ਹਾਂ ਵਿੱਚ ਬੈਠ ਕੇ ਆਪਣਾ ਨੈੱਟਵਰਕ ਚਲਾ ਰਹੇ ਹਨ ਅਤੇ ਸਿਸਟਮ ਖਰੀਦ ਲਿਆ ਹੈ। ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀ ਮੰਗੀ ਜਾ ਰਹੀ ਹੈ ਅਤੇ ਕਤਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕਈ ਮਹੀਨਿਆਂ ਤੋਂ ਸਰਕਾਰ ਤੋਂ ਪੁੱਛ ਰਹੇ ਹਾਂ ਕਿ ਜੇਲ੍ਹ ਤੋਂ ਇੰਟਰਵਿਊ ਦੇਣ ਦਾ ਕੀ ਮਕਸਦ ਸੀ ਅਸੀਂ ਸੀਐਮ ਪੰਜਾਬ ਨੂੰ ਪੁੱਛਣਾ ਚਾਹੁੰਦੇ ਹਾਂ ਕਿ ਤੁਸੀਂ ਸਟੇਜ ਤੋਂ ਹੋਰ ਵੀ ਕਈ ਗੱਲਾਂ ਨੂੰ ਸੰਬੋਧਨ ਕਰਦੇ ਹੋ, ਕਿਰਪਾ ਕਰਕੇ ਇਸ ਬਾਰੇ ਵੀ ਸੰਬੋਧਨ ਕਰੋ। ਬਲਕੌਰ ਸਿੰਘ ਨੇ ਕਿਹਾ- ਜੇਕਰ ਸਰਕਾਰ ਨੇ ਇਨ੍ਹਾਂ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੁੰਦੀ ਤਾਂ ਜੇਲ੍ਹ ਅੰਦਰੋਂ ਇੰਟਰਵਿਊ ਦੇਣ ਦੀ ਹਿੰਮਤ ਨਾ ਹੁੰਦੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *