ਜਲੰਧਰ, 22 ਮਈ 2023- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜਲੰਧਰ ਵਿਖੇ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ 30 ਬੱਸਾਂ ਦੇ ਪਰਮਿਟ ਚੈੱਕ ਕਰਨ ਉਪਰੰਤ 5 ਬੱਸਾਂ ਨੂੰ ਮੌਕੇ ‘ਤੇ ਹੀ ਰੋਕਣ ਦੇ ਹੁਕਮ ਦਿੱਤੇ ਗਏ | ਮੰਤਰੀ ਭੁੱਲਰ ਨੇ ਅੱਜ ਸਵੇਰੇ ਸਾਢੇ ਸੱਤ ਵਜੇ ਸੈਕਟਰੀ ਰੀਜਨਲ ਟਰਾਂਸਪੋਰਟ ਅਥਾਰਟੀ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਦੌਰਾਨ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕੀਤੀ। ਇਸ ਤੋਂ ਬਾਅਦ ਉਨ੍ਹਾਂ ਸਥਾਨਕ ਰਾਮਾ ਮੰਡੀ ਚੌਕ ਅਤੇ ਕਰਤਾਰਪੁਰ ਵਿਖੇ ਬੱਸਾਂ ਦੇ ਕਾਗਜ਼ਾਤ ਚੈੱਕ ਕੀਤੇ। ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਅਤੇ ਖੇਤਰੀ ਟਰਾਂਸਪੋਰਟ ਸਕੱਤਰ ਬਲਜਿੰਦਰ ਸਿੰਘ ਢਿੱਲੋਂ ਨਾਲ ਟਰਾਂਸਪੋਰਟ ਮੰਤਰੀ ਨੇ ਰਾਮਾ ਮੰਡੀ ਅਤੇ ਕਰਤਾਰਪੁਰ ਵਿਖੇ 30 ਬੱਸਾਂ ਦੇ ਕਾਗਜ਼ ਅਤੇ ਪਰਮਿਟ ਚੈੱਕ ਕੀਤੇ ਅਤੇ 5 ਬੱਸਾਂ ਨੂੰ ਮੌਕੇ ‘ਤੇ ਹੀ ਰੋਕਿਆ। ਇਸ ਦੌਰਾਨ ਜਿਨ੍ਹਾਂ ਬੱਸਾਂ ਦੇ ਦਸਤਾਵੇਜ਼ਾਂ ਵਿੱਚ ਕਮੀਆਂ ਪਾਈਆਂ ਗਈਆਂ, ਉਨ੍ਹਾਂ ਨੂੰ ਮੌਕੇ ’ਤੇ ਹੀ ਜੁਰਮਾਨਾ ਕੀਤਾ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।