Site icon Geo Punjab

ਲਾਲਜੀਤ ਸਿੰਘ ਭੁੱਲਰ ਨੇ ਮੱਛੀ ਪਾਲਣ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਦੇ ਪਸ਼ੂ ਪਾਲਣ&comma; ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਦੋ ਮੱਛੀ ਪਾਲਣ ਅਧਿਕਾਰੀਆਂ ਅਤੇ ਇੱਕ ਮੱਛੀ ਪਾਲਕ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਹੋਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ 7 ਮਹੀਨਿਆਂ ਦੇ ਕਾਰਜਕਾਲ ਦੌਰਾਨ ਜਿੱਥੇ 18&comma;543 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ&comma; ਉੱਥੇ ਹੀ ਸਿੱਖਿਆ ਵਿਭਾਗ ਵਿੱਚ 8736 ਠੇਕਾ ਆਧਾਰਿਤ ਅਧਿਆਪਕ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ 28 ਹਜ਼ਾਰ ਹੋਰ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version