Site icon Geo Punjab

ਲਾਲ ਚੰਦ ਕਟਾਰੂਚੱਕ ⋆ D5 News


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਕ ਸਾਲ ਪਹਿਲਾਂ ਸਹੁੰ ਚੁੱਕਦਿਆਂ ਵਾਅਦਾ ਕੀਤਾ ਸੀ ਕਿ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸੇ ਕੜੀ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਭਾਗ ਦੇ ਕਿਸੇ ਕਰਮਚਾਰੀ ਦੀ ਮੌਤ ਹੋਣ ਦੀ ਸੂਰਤ ਵਿੱਚ ਉਸ ਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵਿੱਚ ਕੋਈ ਦੇਰੀ ਨਾ ਹੋਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੈਕਟਰ 39 ਸਥਿਤ ਅਨਾਜ ਭਵਨ ਵਿਖੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਦੀ ਗਿਣਤੀ ਨੂੰ ਘੱਟ ਕਰਨ ਲਈ ਠੋਸ ਉਪਰਾਲੇ ਕੀਤੇ ਜਾਣ ਅਤੇ ਜੇਕਰ ਸੰਭਵ ਹੋਵੇ ਤਾਂ ਇਸ ਗਿਣਤੀ ਨੂੰ ਜ਼ੀਰੋ ’ਤੇ ਲਿਆਂਦਾ ਜਾਵੇ ਅਤੇ ਹਰੇਕ ਕੇਸ ਦਾ ਡੂੰਘਾਈ ਨਾਲ ਅਧਿਐਨ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਭਾਗ ਦੀ ਬਿਹਤਰੀ ਲਈ ਹੋਈਆਂ ਮੀਟਿੰਗਾਂ ਵਿੱਚ ਲਏ ਗਏ ਨੀਤੀਗਤ ਫੈਸਲਿਆਂ ਨੂੰ ਜਲਦੀ ਲਾਗੂ ਕਰਨ ਲਈ ਕਦਮ ਚੁੱਕੇ ਜਾਣ ਅਤੇ ਸਮੁੱਚੇ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬੇਨਿਯਮੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਆਗਾਮੀ ਕਣਕ ਦੇ ਸੀਜ਼ਨ ਦੇ ਮੱਦੇਨਜ਼ਰ ਮੰਡੀਆਂ ਵਿੱਚ ਮੁੱਢਲੀ ਸਹਾਇਤਾ ਦੇ ਪੁਖਤਾ ਪ੍ਰਬੰਧ ਕਰਨ ਲਈ ਸਿਹਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ, ਏ.ਐਮ.ਡੀ ਪਨਗਰੇਨ ਪਰਮਪਾਲ ਕੌਰ ਸਿੱਧੂ, ਜੁਆਇੰਟ ਡਾਇਰੈਕਟਰ ਡਾ: ਅੰਜੁਮਨ ਭਾਸਕਰ ਅਤੇ ਅਜੇਵੀਰ ਸਿੰਘ ਸਰਾਉ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version