ਲੁਧਿਆਣਾ: ਲੁਧਿਆਣਾ ਦੇ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੇ ਪਿਛਲੇ ਪਾਸੇ ਦਿਨ ਦਿਹਾੜੇ ਹੋਈ ਗੋਲੀਬਾਰੀ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਹੈ। ਗੋਲੀਬਾਰੀ ਤੋਂ ਬਾਅਦ ਚਾਰੇ ਪਾਸੇ ਭਗਦੜ ਮਚ ਗਈ, ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋ ਖੋਲ ਬਰਾਮਦ ਕੀਤੇ ਹਨ ਅਤੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੁਧਿਆਣਾ ਕੋਰਟ ‘ਚ ਚੱਲੀਆਂ ਗੋਲੀਆਂ, ਗੈਂਗਸਟਰਾਂ ਦੇ ਹੌਸਲੇ ਬੁਲੰਦ! ਪੁਲਿਸ ਦੀ ਕਾਰਵਾਈ D5 Channel Punjabi ਇਸ ਦੌਰਾਨ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ 2 ਨੌਜਵਾਨਾਂ ਨੇ ਗੋਲੀਆਂ ਚਲਾਈਆਂ, ਜਿਸ ਕਾਰਨ ਇਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਉਨ੍ਹਾਂ ਦੱਸਿਆ ਕਿ ਮੌਕੇ ‘ਤੇ ਪੁਲਸ ਨੇ 1 ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਫੜ ਕੇ ਹਿਰਾਸਤ ਵਿਚ ਲੈ ਲਿਆ ਗਿਆ। ਪੁਲਿਸ ਨੇ ਕਾਰਵਾਈ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।