ਲੁਧਿਆਣਾ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, 3 ਮੌਤਾਂ, ਮਾਲਕ ਖਿਲਾਫ ਮਾਮਲਾ ਦਰਜ



ਫੈਕਟਰੀ ਅੰਦਰ ਕੰਮ ਕਰ ਰਹੇ ਸਨ 24 ਮਜ਼ਦੂਰਾਂ ਦੀ ਭਿਆਨਕ ਅੱਗ ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਵਿੱਚ ਗਣੇਸ਼ ਹੌਜ਼ਰੀ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਹ ਫੈਕਟਰੀ ਬਿਨਾਂ ਐਨਓਸੀ ਤੋਂ ਚੱਲ ਰਹੀ ਸੀ। ਫੈਕਟਰੀ ਵਿੱਚ ਅੱਗ ਬੁਝਾਊ ਪ੍ਰਬੰਧ ਨਹੀਂ ਸਨ। ਮ੍ਰਿਤਕਾਂ ਦੀ ਪਛਾਣ ਅਸ਼ਵਨੀ ਕੁਮਾਰ, ਗੁਲਸ਼ਨ ਕੁਮਾਰ ਅਤੇ ਕੁਲਵੰਤ ਸਿੰਘ ਵਜੋਂ ਹੋਈ ਹੈ ਜਦਕਿ ਦੋ ਹੋਰ ਮਜ਼ਦੂਰ ਡੀਐਮਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਪੁਲੀਸ ਨੇ ਇਸ ਮਾਮਲੇ ਵਿੱਚ ਫੈਕਟਰੀ ਮਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਲੱਕੜ ਪੁਲ ਨੇੜੇ ਗਣੇਸ਼ ਹੌਜ਼ਰੀ ਫੈਕਟਰੀ ‘ਚ ਅੱਗ ਲੱਗ ਗਈ। ਇਸ ਦੌਰਾਨ 24 ਦੇ ਕਰੀਬ ਮਜ਼ਦੂਰ ਅੰਦਰ ਕੰਮ ਕਰ ਰਹੇ ਸਨ। ਗੁਆਂਢੀਆਂ ਨੇ ਧੂੰਆਂ ਦੇਖ ਕੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਫੈਕਟਰੀ ਦੀ ਦੂਜੀ ਮੰਜ਼ਿਲ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਜ਼ਿਆਦਾਤਰ ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਗਿਆ ਸੀ ਪਰ ਪੰਜ ਅੰਦਰ ਫਸ ਗਏ ਸਨ। ਅੱਗ ‘ਤੇ ਕਾਬੂ ਪਾਉਣ ‘ਚ ਕਰੀਬ 5 ਘੰਟੇ ਦਾ ਸਮਾਂ ਲੱਗਾ। ਜ਼ਿਕਰਯੋਗ ਹੈ ਕਿ ਫੈਕਟਰੀ ਅੰਦਰ ਜਾਣ ਦਾ ਕੋਈ ਸੁਰੱਖਿਅਤ ਰਸਤਾ ਨਹੀਂ ਸੀ। ਅੱਗ ਹਰ ਪਾਸੇ ਫੈਲ ਚੁੱਕੀ ਸੀ। ਇਸ ਕਾਰਨ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਆਸਪਾਸ ਦੀਆਂ ਛੱਤਾਂ ਤੋਂ ਪੌੜੀਆਂ ਲਾ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ। ਇਹ ਸੰਘਣੀ ਆਬਾਦੀ ਵਾਲਾ ਇਲਾਕਾ ਹੋਣ ਕਾਰਨ ਪੁਲਿਸ ਨੇ ਇਹਤਿਆਤ ਵਜੋਂ ਆਲੇ-ਦੁਆਲੇ ਦੇ ਘਰਾਂ ਨੂੰ ਖਾਲੀ ਕਰਵਾ ਲਿਆ। ਥਾਣਾ ਡਿਵੀਜ਼ਨ ਨੰਬਰ 8 ਦੇ ਸਬ-ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਦਾ ਅੰਤ

Leave a Reply

Your email address will not be published. Required fields are marked *