ਚੰਡੀਗੜ੍ਹ: ਲੁਧਿਆਣਾ ਦੇ ਗਿਆਸਪੁਰਾ ਇਲਾਕੇ ‘ਚ ਦਸੂਹਾ ਰੋਡ ‘ਤੇ ਪਏ ਸੂਏ ਕੋਲ ਗੈਸ ਲੀਕ ਹੋਣ ਕਾਰਨ ਕਰੀਬ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕੁਝ ਲੋਕ ਬੇਹੋਸ਼ ਵੀ ਹੋ ਗਏ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੰਦਭਾਗੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਲੁਧਿਆਣਾ ਦੇ ਗਿਆਸਪੁਰਾ ਇਲਾਕੇ ‘ਚ ਫੈਕਟਰੀ ‘ਚ ਗੈਸ ਲੀਕ ਹੋਣ ਦੀ ਘਟਨਾ ਬਹੁਤ ਹੀ ਦੁਖਦਾਈ ਹੈ..ਪੁਲਿਸ,ਪ੍ਰਸ਼ਾਸ਼ਨ ਅਤੇ NDRF ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ..ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦ.. .” ਫਾਇਰ ਬ੍ਰਿਗੇਡ ਤੇ ਪੁਲਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਹੈ ਅਤੇ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਐਨਡੀਆਰਐਫ ਦੀਆਂ ਟੀਮਾਂ ਵੀ ਮੌਕੇ ’ਤੇ ਮੌਜੂਦ ਹਨ। ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਇੱਕ ਫੈਕਟਰੀ ਵਿੱਚ ਗੈਸ ਲੀਕ ਹੋਣ ਦੀ ਘਟਨਾ ਬਹੁਤ ਹੀ ਦੁਖਦਾਈ ਹੈ..ਪੁਲਿਸ,ਸਰਕਾਰ ਅਤੇ NDRF ਦੀਆਂ ਟੀਮਾਂ ਮੌਕੇ ਤੇ ਮੌਜੂਦ ਹਨ..ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦ..—ਭਗਵੰਤ ਮਾਨ (@BhagwantMann) 30 ਅਪ੍ਰੈਲ 2023 ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।