ਲੁਧਿਆਣਾ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 2 ਕਿਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਲੁਧਿਆਣਾ: ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਲੁਧਿਆਣਾ ਪੁਲਿਸ ਐਸਟੀਐਫ (ਸਪੈਸ਼ਲ ਟਾਸਕ ਫੋਰਸ) ਨੇ ਚਾਰ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 13.5 ਕਰੋੜ ਰੁਪਏ ਦੱਸੀ ਜਾਂਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਾਂਚ ਅਧਿਕਾਰੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਵਿਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਦਾ ਅੰਤ