Site icon Geo Punjab

ਲੋਕਲ ਬਾਡੀ ਮੰਤਰੀ ਇੰਦਰਬੀਰ ਸਿੰਘ ਨਿਜ਼ਰ ਨੇ ਕੈਬਨਿਟ ਤੋਂ ਦਿੱਤਾ ਅਸਤੀਫਾ, ਇਹ ਦੋ ਨਵੇਂ ਵਿਧਾਇਕ ਬਣਨਗੇ ਕੈਬਨਿਟ ਮੰਤਰੀ, ਪੜ੍ਹੋ ⋆ D5 News


ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਕ ਭਲਕੇ ਦੋ ਨਵੇਂ ਮੰਤਰੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੇ ਰਾਜਪਾਲ ਤੋਂ ਵੀ ਸਮਾਂ ਮੰਗਿਆ ਹੈ। ਖਬਰਾਂ ਮੁਤਾਬਕ ਲੋਕਲ ਬਾਡੀਜ਼ ਮੰਤਰੀ ਇੰਦਰਬੀਰ ਸਿੰਘ ਨਿਜ਼ਰ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤਾ ਹੈ। ਸੂਤਰਾਂ ਮੁਤਾਬਕ ਲੰਬੀ ਤੋਂ ‘ਆਪ’ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਥਾਂ ਮਿਲ ਸਕਦੀ ਹੈ। ਧਿਆਨ ਯੋਗ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਗੁਰਮੀਤ ਸਿੰਘ ਖੁੱਡੀਆਂ ਨੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ। ਦੂਜੇ ਪਾਸੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਸੀਟ ਮਿਲ ਸਕਦੀ ਹੈ। ਬਲਕਾਰ ਸਿੰਘ ਨੇ ਜਲੰਧਰ ਉਪ ਚੋਣਾਂ ਦੌਰਾਨ ਅਹਿਮ ਭੂਮਿਕਾ ਨਿਭਾਈ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version