ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਨੇ ਵੀਰਵਾਰ ਨੂੰ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਇੱਥੋਂ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਵੱਲੋਂ ਲਗਾਏ ਗਏ ਮੈਡੀਕਲ ਕੈਂਪਾਂ ਦਾ ਵੀ ਨਿਰੀਖਣ ਕੀਤਾ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। | D5 Channel ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਸੂਬੇ ਦੇ ਲੋਕਾਂ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ ਅਤੇ ਰਾਹਤ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਫੌਜ ਦੀਆਂ ਟੀਮਾਂ ਦਿਨ-ਰਾਤ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਲੋਕਾਂ ਨੂੰ ਕੱਢਣ ਲਈ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਰਾਹਤ ਕਾਰਜਾਂ ਤਹਿਤ ਲੋਕਾਂ ਤੱਕ ਭੋਜਨ ਅਤੇ ਹੋਰ ਜ਼ਰੂਰੀ ਸਮੱਗਰੀ ਪਹੁੰਚਾਉਣ ਲਈ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿਨ-ਰਾਤ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਲੋਕਾਂ ਦੀ ਮਦਦ ਲਈ ਵਲੰਟੀਅਰਾਂ ਦੀ ਨਿਯੁਕਤੀ ਕੀਤੀ ਗਈ ਹੈ, ਜੋ ਦਿਨ-ਰਾਤ ਲੋਕਾਂ ਤੱਕ ਹਰ ਲੋੜ ਦਾ ਸਮਾਨ ਪਹੁੰਚਾ ਰਹੇ ਹਨ। ਹਿਮਾਚਲ ‘ਚ ਬਿਆਸ ਦਰਿਆ ‘ਚ ਮਿਲੀ PRTC ਦੀ ਬੱਸ ਲਾਪਤਾ। D5 Channel ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਵਰਗੀਆਂ ਸਥਿਤੀਆਂ ਨਾਲ ਨਜਿੱਠਣ ਲਈ ਸਾਰੇ ਜ਼ਿਲ੍ਹਿਆਂ ਨੂੰ ਫੰਡ ਜਾਰੀ ਕਰ ਦਿੱਤੇ ਹਨ ਤਾਂ ਜੋ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਕੋਈ ਕਮੀ ਨਾ ਆਵੇ। ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਨਾਲ ਨਜਿੱਠਣ ਲਈ ਫੰਡਾਂ ਅਤੇ ਸਾਧਨਾਂ ਦੀ ਕੋਈ ਕਮੀ ਨਹੀਂ ਹੈ ਅਤੇ ਜਲਦੀ ਹੀ ਅਸੀਂ ਮਿਲ ਕੇ ਇਸ ਚੁਣੌਤੀ ਨੂੰ ਪਾਰ ਕਰ ਲਵਾਂਗੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਔਖੇ ਸਮੇਂ ਵਿੱਚ ਅਫਵਾਹਾਂ ਤੋਂ ਦੂਰ ਰਹਿਣ ਅਤੇ ਜੇਕਰ ਕੋਈ ਸ਼ਰਾਰਤੀ ਅਨਸਰ ਝੂਠੀਆਂ ਅਫਵਾਹਾਂ ਫੈਲਾ ਕੇ ਮਾਹੌਲ ਖਰਾਬ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਜ਼ਿਲਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।