ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲ੍ਹੇ ਰੱਖੇ ਜਾ ਰਹੇ ਹਨ ਅਤੇ ਆਮ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਸਟਾਫ਼ ਦੋ ਸ਼ਿਫ਼ਟਾਂ ਵਿੱਚ ਕੰਮ ਕਰ ਰਿਹਾ ਹੈ। ਇਹ
ਇਹ ਪ੍ਰਗਟਾਵਾ ਡੀਸੀ ਕੁਲਵੰਤ ਸਿੰਘ ਨੇ ਕੀਤਾ। ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੈ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਹੁਣ ਲੋਕ ਹਫ਼ਤੇ ਦੇ ਸੱਤੇ ਦਿਨ ਸੇਵਾ ਕੇਂਦਰਾਂ ਤੋਂ ਸੇਵਾਵਾਂ ਲੈ ਰਹੇ ਹਨ।
ਨਵੇਂ ਸ਼ਡਿਊਲ ਮੁਤਾਬਕ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ 50 ਫੀਸਦੀ ਸਟਾਫ਼ ਦੀ ਸਮਰੱਥਾ ਨਾਲ ਇੱਕ ਸ਼ਿਫਟ ਵਿੱਚ ਕੰਮ ਕੀਤਾ ਜਾ ਰਿਹਾ ਹੈ। ਜਦਕਿ ਬਾਕੀ 50 ਫੀਸਦੀ ਸਟਾਫ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦੂਜੀ ਸ਼ਿਫਟ ਵਿੱਚ ਕੰਮ ਕਰ ਕੇ ਆਮ ਲੋਕਾਂ ਨੂੰ ਸ਼ਲਾਘਾਯੋਗ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।
ਉਨ੍ਹਾਂ ਦੱਸਿਆ ਕਿ 50 ਫ਼ੀਸਦੀ ਸਮਰੱਥਾ ਵਾਲੇ ਸੇਵਾ ਕੇਂਦਰ ਵਿੱਚ ਸ਼ਨੀਵਾਰ-ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਸਿਰਫ਼ ਇੱਕ ਸ਼ਿਫ਼ਟ ਵਿੱਚ ਹੀ ਮੁਲਾਜ਼ਮਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ।