ਲੋਕਾਂ ਨੂੰ ਵਾਜਬ ਭਾਅ ‘ਤੇ ਰੇਤਾ ਮੁਹੱਈਆ ਕਰਵਾਉਣ ਲਈ ਮੁੱਖ ਸਕੱਤਰ ਟਰਾਂਸਪੋਰਟ ਤੇ ਮਾਈਨਿੰਗ ਵਿਭਾਗ ਨਾਲ ਮੀਟਿੰਗ ਕਰਦੇ ਹੋਏ


ਚੰਡੀਗੜ੍ਹ: ਸੂਬੇ ਦੇ ਲੋਕਾਂ ਨੂੰ ਵਾਜਬ ਭਾਅ ‘ਤੇ ਰੇਤਾ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੇਤ ਦੀ ਢੋਆ-ਢੁਆਈ ਦੇ ਪ੍ਰਬੰਧਾਂ ਵਿੱਚ ਸੁਧਾਰ ਕਰਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਰੇਤ ਦੇ ਵਾਹਨਾਂ ਸਬੰਧੀ ਟਰਾਂਸਪੋਰਟ ਅਤੇ ਮਾਈਨਿੰਗ ਵਿਭਾਗ ਨਾਲ ਮੀਟਿੰਗ ਕੀਤੀ। ਸਖ਼ਤ ਨਿਗਰਾਨੀ ਦੇ ਨਿਰਦੇਸ਼ ਦਿੱਤੇ ਹਨ। ਸਿੱਧੂ ਮੂਸੇ ਵਾਲਾ ਦਾ ਨਵਾਂ ਗੀਤ ‘ਵਾਰ’ ਰਿਲੀਜ਼, ਫਿਰ ਉੱਠਿਆ ਨਵਾਂ ਮੁੱਦਾ, ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਂਦੇ ਹੋਏ ਰੇਤ ਢੋਣ ਵਾਲੇ ਵਾਹਨਾਂ (ਟਿੱਪਰ/ ਟਰੱਕ)/ਟਰੇਲਰ ਆਦਿ) ਦੀ ਚੈਕਿੰਗ ਕੀਤੀ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਾਹਨ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰੇਤ ਦੀ ਕੀਮਤ 9 ਰੁਪਏ ਪ੍ਰਤੀ ਕਿਊਬਿਕ ਫੁੱਟ ਤੈਅ ਕੀਤੀ ਗਈ ਹੈ ਪਰ ਰੇਤ ਢੋਆ-ਢੁਆਈ ਕਰਨ ਵਾਲਿਆਂ ਵੱਲੋਂ ਵੱਧ ਕੀਮਤ ਵਸੂਲੇ ਜਾਣ ਕਾਰਨ ਲੋਕਾਂ ਨੂੰ ਮਹਿੰਗੀ ਰੇਤਾ ਮਿਲਦੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬੰਦੀ ਸਿੰਘ ਰਿਹਾਈ: ਰਾਤੋ-ਰਾਤ ਦਿੱਲੀ ਪੁੱਜੇ ਸਿੱਖਾਂ ਨੇ ਨਵੀਂ ਲਹਿਰ ਦੀ ਸ਼ੁਰੂਆਤ, ਦਿੱਲੀ ਵਾਸੀ ਡਟੇ ਹੱਕ ਵਿੱਚ, ਮੁੱਖ ਸਕੱਤਰ ਸ੍ਰੀ ਜੰਜੂਆ ਨੇ ਮਾਈਨਿੰਗ ਵਿਭਾਗ ਦੇ ਐਕਸੀਅਨ ਪੱਧਰ ਦੇ ਅਧਿਕਾਰੀਆਂ ਨੂੰ ਵਾਹਨਾਂ ਦੀ ਚੈਕਿੰਗ ਕਰਨ ਦੇ ਦਿੱਤੇ ਅਧਿਕਾਰ ਉਨ੍ਹਾਂ ਇਸ ਕੰਮ ਵਿੱਚ ਸ਼ਾਮਲ ਟਰਾਂਸਪੋਰਟਰਾਂ ਨੂੰ ਚੇਤਾਵਨੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਨੂੰ ਟਰੈਕਟਰ-ਟਰਾਲੀ ਰਾਹੀਂ ਰੇਤ ਦੀ ਢੋਆ-ਢੁਆਈ ਲਈ ਕਾਨੂੰਨੀ ਰਾਹ ਲੱਭਣ ਲਈ ਵੀ ਕਿਹਾ ਗਿਆ ਹੈ ਕਿਉਂਕਿ ਖੇਤੀ ਲਈ ਟਰੈਕਟਰ-ਟਰਾਲੀ ਦੀ ਵਰਤੋਂ ਸਾਲ ਵਿੱਚ ਦੋ ਵਾਰ ਫ਼ਸਲ ਦੀ ਬਿਜਾਈ ਅਤੇ ਕਟਾਈ ਦੌਰਾਨ ਸੀਮਤ ਸਮੇਂ ਲਈ ਹੁੰਦੀ ਹੈ। . ਇਸ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਮਦਦ ਮਿਲੇਗੀ, ਉੱਥੇ ਹੀ ਲੋਕਾਂ ਨੂੰ ਵਾਜਬ ਕੀਮਤ ‘ਤੇ ਰੇਤਾ ਵੀ ਮਿਲੇਗਾ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਮਾਈਨਿੰਗ ਕ੍ਰਿਸ਼ਨ ਕੁਮਾਰ ਅਤੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਕਾਸ ਗਰਗ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *