ਲੋਕ ਨਿਰਮਾਣ ਮੰਤਰੀ ਨੇ 22 ਐੱਸਡੀਐੱਸ ਨੂੰ ਨੌਕਰੀ ਪੱਤਰ ਸੌਂਪੇ

ਲੋਕ ਨਿਰਮਾਣ ਮੰਤਰੀ ਨੇ 22 ਐੱਸਡੀਐੱਸ ਨੂੰ ਨੌਕਰੀ ਪੱਤਰ ਸੌਂਪੇ


  • ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਹੋਰ ਸੁਧਾਰ ਕਰਨ ਲਈ ਨਵ-ਨਿਯੁਕਤ ਐਸ.ਡੀ.ਈਜ਼: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 26 ਮਈ:

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਵੀਰਵਾਰ ਨੂੰ ਇੱਥੇ ਪੰਜਾਬ ਭਵਨ ਵਿਖੇ ਲੋਕ ਨਿਰਮਾਣ ਵਿਭਾਗ ਵਿੱਚ ਨਿਯੁਕਤ 22 ਐਸ.ਡੀ.ਈਜ਼ ਨੂੰ ਨਿਯੁਕਤੀ ਪੱਤਰ ਸੌਂਪੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਉਮੀਦਵਾਰ ਨਵੀਆਂ ਤਕਨੀਕਾਂ ਤੋਂ ਜਾਣੂ ਹਨ ਜੋ ਵਿਭਾਗ ਅਤੇ ਸੂਬੇ ਲਈ ਵਰਦਾਨ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਹ ਨਵੇਂ ਐਸ.ਡੀ.ਈਜ਼ ਲੋਕ ਨਿਰਮਾਣ ਵਿਭਾਗ ਦੇ ਕੰਮਾਂ/ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਨ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨਗੇ। ਉਨ੍ਹਾਂ ਨਵ-ਨਿਯੁਕਤ ਐਸ.ਡੀ.ਈਜ਼ ਨੂੰ ਸਰਕਾਰ ਦੀ ਸੇਵਾ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਦੀ ਅਪੀਲ ਕੀਤੀ। ਨਵ-ਨਿਯੁਕਤ ਐਸ.ਡੀ.ਈਜ਼ ਨਾਲ ਯਾਦਾਂ ਸਾਂਝੀਆਂ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ 2012 ਵਿੱਚ ਰਾਜ ਸਰਕਾਰ ਵਿੱਚ ਬਤੌਰ ਈਟੀਓ ਜੁਆਇਨ ਹੋਏ ਸਨ ਅਤੇ ਉਨ੍ਹਾਂ ਨੂੰ ਇੱਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੀ ਪ੍ਰਾਪਤ ਹੋਇਆ ਸੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਨਵ-ਨਿਯੁਕਤ ਐਸ.ਡੀ.ਈਜ਼ ਨੂੰ ਸਰਕਾਰ ਦੀ ਲੋੜ ਅਨੁਸਾਰ ਸਟੇਸ਼ਨ ਮਿਲਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਐਸ.ਡੀ.ਈਜ਼ ਨੂੰ ਦੋ ਮਹੀਨੇ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਫੀਲਡ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਐਸ.ਡੀ.ਈਜ਼ ਨੂੰ ਵਧਾਈ ਦਿੰਦਿਆਂ ਪੀ.ਡਬਲਯੂ.ਡੀ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਹੋਵੇਗਾ।

ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਸੰਯੁਕਤ ਸਕੱਤਰ ਸ੍ਰੀ ਚਰਨਦੀਪ ਸਿੰਘ, ਮੁੱਖ ਇੰਜਨੀਅਰ ਅਰੁਣ ਕੁਮਾਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

The post ਲੋਕ ਨਿਰਮਾਣ ਮੰਤਰੀ ਨੇ 22 ਐੱਸਡੀਐੱਸ ਨੂੰ ਸੌਂਪੇ ਨੌਕਰੀ ਪੱਤਰ appeared first on

Leave a Reply

Your email address will not be published. Required fields are marked *