11 ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਬਾਅਦ ਦੁਪਹਿਰ ਵਿਭਾਗ ਦੇ ਪੰਜਾਬ ਸਿਵਲ ਸਕੱਤਰੇਤ-2 ਦੀਆਂ ਤਿੰਨ ਸ਼ਾਖਾਵਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਬ੍ਰਾਂਚਾਂ ਦੇ ਸਟਾਫ਼ ਅਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਦੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਵਿਭਾਗ ਨਾਲ ਸਬੰਧਤ 11 ਤਰਸ ਦੇ ਆਧਾਰ ’ਤੇ ਰੁਜ਼ਗਾਰ ਦੇ ਮਾਮਲਿਆਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ। Bhagwant Mann D5 Channel Punjabi ਹਰਭਜਨ ਸਿੰਘ ਨੇ ਮੌਕੇ ‘ਤੇ ਦਿੱਤੀ ਵੱਡੀ ਖਬਰ, ਕਰਮਚਾਰੀਆਂ ਨੂੰ ਸਮਾਂ ਸੀਮਾ ਦੇ ਅੰਦਰ ਤਨਦੇਹੀ ਅਤੇ ਲੋਕ ਹਿੱਤ ਵਿੱਚ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਅਕਤੀ ਨੂੰ ਆਪਣੀ ਸਰਕਾਰੀ ਸੇਵਾ ਨੂੰ ਸਹੀ ਢੰਗ ਨਾਲ ਨਿਭਾਉਣ ਅਤੇ ਭ੍ਰਿਸ਼ਟਾਚਾਰ ਤੋਂ ਬਿਨਾਂ ਸੇਵਾ ਕਰਨ ਲਈ ਦ੍ਰਿੜ ਸੰਕਲਪ ਰੱਖਣਾ ਚਾਹੀਦਾ ਹੈ। ਲੋਕ ਨਿਰਮਾਣ ਮੰਤਰੀ ਨੇ ਸਰਕਾਰੀ ਇਮਾਰਤਾਂ ਦੀ ਮੁਰੰਮਤ, ਮੁਲਾਜ਼ਮਾਂ ਦੇ ਏ.ਸੀ.ਪੀ., ਬਕਾਏ, ਪੈਨਸ਼ਨ ਆਦਿ ਦੀ ਮੁਕੰਮਲ ਰਿਪੋਰਟ ਇੱਕ ਹਫ਼ਤੇ ਅੰਦਰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਸਿੱਧੂ ਬਾਰੇ ਸੁਖਬੀਰ ਬਾਦਲ ਦੇ ਵੱਡੇ ਬਿਆਨ ਨੇ ਜਾਖੜ ਨੂੰ ਯਾਦ ਕਰਵਾ ਦਿੱਤਾ ਪੁਰਾਣੇ ਦਿਨ | ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।