ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਕਰੀਆਂ ਨਾਲ ਸਬੰਧਤ ਮਸਲਿਆਂ ਨੂੰ ਤਰਸ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ਾਂ ’ਤੇ ਅਮਲ ਕਰਦਿਆਂ ਲੋਕ ਨਿਰਮਾਣ ਵਿਭਾਗ ਨੇ ਅੱਜ ਇੱਥੇ ਸੱਤ ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਦਿੱਤੇ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਉਮੀਦਵਾਰਾਂ ਨੂੰ ਗ੍ਰੇਡ 3 ਅਤੇ 4 ਦੀ ਸੇਵਾ ਲਈ ਨਿਯੁਕਤੀ ਪੱਤਰ ਵੀ ਦਿੱਤੇ ਗਏ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਅਤੇ ਮੁੱਖ ਇੰਜੀਨੀਅਰ ਸ੍ਰੀ ਅਰੁਣ ਕੁਮਾਰ ਵੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।