ਲੋਕ ਸੰਪਰਕ ਵਿਭਾਗ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਧਾਰਮਿਕ ਸਮਾਗਮ


ਚੰਡੀਗੜ੍ਹ: ਪੰਜਾਬ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਪਾਠ ਅਤੇ ਸ਼ਬਦ ਕੀਰਤਨ ਦੇ ਰੂਪ ਵਿਚ ਪੂਰੀ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ, ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ, ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਸ੍ਰੀ ਰਾਹੁਲ ਭੰਡਾਰੀ, ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰੀ, ਵਧੀਕ ਡਾਇਰੈਕਟਰ (ਸ. ਪ੍ਰਸ਼ਾਸ਼ਨ) ਸ੍ਰੀ ਸੰਦੀਪ ਸਿੰਘ ਗੜ੍ਹਾ, ਮੁੱਖ ਮੰਤਰੀ ਦੇ ਮੀਡੀਆ ਕਮਿਊਨੀਕੇਸ਼ਨ ਦੇ ਡਾਇਰੈਕਟਰ ਸ੍ਰੀ ਨਵਨੀਤ ਸਿੰਘ ਵਧਵਾ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਸ਼ਿਰਕਤ ਕੀਤੀ। ਬਾਦਲ ਨੇ ਦਿੱਤਾ ਅਸਤੀਫਾ, ਅਕਾਲ ਤਖ਼ਤ ਸਾਹਿਬ ਤੋਂ ਮੰਗਣਗੇ ਅਕਾਲੀ | D5 Channel Punjabi ਸਭ ਤੋਂ ਪਹਿਲਾਂ ਭਾਈ ਕਸ਼ਮੀਰ ਸਿੰਘ ਜੀ ਦੀ ਅਗਵਾਈ ਵਿਚ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਤਜਿੰਦਰ ਸਿੰਘ ਸ਼ਿਮਲਾ ਵਾਲਿਆਂ ਦੇ ਰਾਗੀ ਜਥੇ ਨੇ ਮਨੋਹਰ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੁਲਦੀਪ ਸਿੰਘ ਧਾਲੀਵਾਲ ਅਤੇ ਹਲਕਾ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਇੱਕ ਕਤਾਰ ਵਿੱਚ ਬੈਠ ਕੇ ਵਿਭਾਗ ਵੱਲੋਂ ਪ੍ਰਬੰਧ ਕੀਤੇ ਗੁਰੂ ਕੇ ਲੰਗਰ ਵਿੱਚ ਅਤੁੱਟ ਲੰਗਰ ਵਰਤਾਇਆ। ਇਸ ਸਮਾਗਮ ਵਿੱਚ ਪੱਤਰਕਾਰ ਭਾਈਚਾਰੇ ਸਮੇਤ ਡੀ.ਆਈ.ਪੀ.ਆਰ., ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦਾ ਸਟਾਫ਼ ਹਾਜ਼ਰ ਸੀ। ਵੱਡੀ ਗਿਣਤੀ ਵਿੱਚ ਸੇਵਾਮੁਕਤ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *