ਲੜਕਿਆਂ ‘ਤੇ ਸਿੱਖ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼, ਕਾਲਜ ਨੇ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ ⋆ D5 News


ਨਵੀਂ ਦਿੱਲੀ: ਗੁਰੂ ਨਾਨਕ ਦੇਵ ਖਾਲਸਾ ਕਾਲਜ ਦੀ ਕਥਿਤ ਤੌਰ ‘ਤੇ ਇੱਕ ਵੀਡੀਓ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ‘ਚ ਦਿਖਾਈ ਦੇ ਰਹੇ ਲੜਕਿਆਂ ‘ਤੇ ਸਿੱਖ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ ਲੱਗੇ ਹਨ। ਇੰਨਾ ਹੀ ਨਹੀਂ ਕਾਲਜ ਨੇ ਇਨ੍ਹਾਂ ਵਿਦਿਆਰਥੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਹੈ।
Majithia ਦੇ ਹੱਥ ਲੱਗੇ ਸਬੂਤ, Video Clip ਕੀਤੇ Viral ਲੀਡਰਾਂ ਸਣੇ ਅਫ਼ਸਰਾਂ ਨੂੰ ਪਾਈਆਂ ਭਾਜੜਾਂ
ਹਾਲਾਂਕਿ, ਵਿਦਿਆਰਥੀਆਂ ਨੇ ਆਪਣੀ ਗਲਤੀ ਸਵੀਕਾਰ ਕੀਤੀ ਹੈ ਅਤੇ ਮੁਆਫੀ ਮੰਗੀ ਹੈ।ਇਸ ਵਾਇਰਲ ਵੀਡੀਓ ਵਿੱਚ ਇੱਕ ਲੜਕਾ ਸਿਰ ‘ਤੇ ਬੈਗ ਰੱਖ ਕੇ ਉੱਚੀ-ਉੱਚੀ ‘ਸਤਨਾਮ ਵਾਹਿਗੁਰੂ’ ਦਾ ਜਾਪ ਕਰਦਾ ਦਿਖਾਈ ਦੇ ਰਿਹਾ ਹੈ। ਉਸਦੇ ਬਾਕੀ ਸਾਥੀ ਉਸਦੇ ਪਿੱਛੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਦਿਖਾਈ ਦਿੰਦੇ ਹਨ।
BJP ਸਰਕਾਰ ਦਾ ਨਵਾਂ Bill , ਭੜਕੇ ਵਿਰੋਧੀ, ਆਮ ਲੋਕ ਬੇਖ਼ਬਰ
ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਵੀਡੀਓ ਕਿਸ ਦਿਨ ਅਤੇ ਸਮੇਂ ਦੀ ਹੈ।ਜਾਣਕਾਰੀ ਮੁਤਾਬਕ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਹੁੰਦੇ ਹੀ ਤੇਜ਼ੀ ਨਾਲ ਵਾਇਰਲ ਹੋ ਗਈ। ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋਣ ਤੋਂ ਬਾਅਦ ਜਾਂਚ ਕੀਤੀ ਗਈ। ਜਿਸ ਤੋਂ ਬਾਅਦ ਸਾਹਮਣੇ ਆਇਆ ਕਿ ਵਾਇਰਲ ਵੀਡੀਓ ਦਿੱਲੀ ਦੇ ਗੁਰੂ ਨਾਨਕ ਦੇਵ ਖਾਲਸਾ ਕਾਲਜ ਦੀ ਹੈ। ਇਸ ਤੋਂ ਬਾਅਦ ਕਾਲਜ ਪ੍ਰਸ਼ਾਸਨ ਨੇ ਵੀਡੀਓ ‘ਚ ਮੌਜੂਦ ਲੜਕਿਆਂ ਦੀ ਪਛਾਣ ਕਰਕੇ ਉਨ੍ਹਾਂ ‘ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ। ਗੁਰੂ ਨਾਨਕ ਦੇਵ ਖਾਲਸਾ ਕਾਲਜ ਡੀ.ਐੱਸ.ਜੀ.ਐੱਮ.ਸੀ. ਅਧੀਨ ਆਉਂਦਾ ਹੈ। ਵੀਡੀਓ ਵਿੱਚ ਮੌਜੂਦ ਸਾਰੇ ਵਿਦਿਆਰਥੀ ਸਿੱਖ ਭਾਈਚਾਰੇ ਨਾਲ ਸਬੰਧਤ ਹਨ ਅਤੇ ਸਿੱਖ ਮਰਿਆਦਾ ਬਾਰੇ ਪੂਰੀ ਜਾਣਕਾਰੀ ਰੱਖਦੇ ਹਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *