ਪਟਿਆਲਾ: ਬੀਤੇ ਦਿਨੀਂ ਵਾਪਰੇ ਅਜਨਾਲਾ ਕਾਂਡ ਤੋਂ ਬਾਅਦ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਬੈਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਅੰਮ੍ਰਿਤਪਾਲ ਦਾ ਟਵਿਟਰ ਅਕਾਊਂਟ ਬੰਦ ਕਰ ਦਿੱਤਾ ਸੀ। ਅਜਨਾਲਾ ਕਾਂਡ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਅੰਮ੍ਰਿਤਪਾਲ ਸਿੰਘ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਪਾਬੰਦੀ ਲਗਾ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਬਾਰੇ ਕੰਗਣਾ ਰਣੌਤ ਦਾ ਬਿਆਨ, ਅਜਨਾਲਾ ਵਿਵਾਦ ‘ਤੇ ਤਿੱਖੀ ਟਿੱਪਣੀ! | D5 Channel Punjabi ਬੀਤੇ ਦਿਨ ਡੀਜੀਪੀ ਪੰਜਾਬ ਨੇ ਪ੍ਰੈੱਸ ਕਾਨਫਰੰਸ ਕਰਕੇ ਅਜਨਾਲਾ ਕਾਂਡ ਨੂੰ ਮੰਦਭਾਗੀ ਘਟਨਾ ਕਰਾਰ ਦਿੱਤਾ ਅਤੇ ਨਾਲ ਹੀ ਕਿਹਾ ਕਿ ਅਜਨਾਲਾ ਕਾਂਡ ਦੌਰਾਨ ਪੁਲਿਸ ਮੁਲਾਜ਼ਮ ‘ਤੇ ਹਮਲਾ ਕਰਨ ਵਾਲੇ ਵਿਅਕਤੀ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਜਦੋਂ ਅੰਮ੍ਰਿਤਪਾਲ ਨੂੰ ਦੱਸਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਇੱਥੇ ਹੀ ਖਤਮ ਕੀਤਾ ਜਾਵੇ, ਨਹੀਂ ਤਾਂ ਮੁੜ ਧਰਨਾ ਦਿੱਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।