ਵਿਕਰਮ ਗੋਖਲੇ ਦਾ 77 ਸਾਲ ਦੀ ਉਮਰ ‘ਚ ਪੁਣੇ ‘ਚ ਦਿਹਾਂਤ ਮਸ਼ਹੂਰ ਅਭਿਨੇਤਾ ਵਿਕਰਮ ਗੋਖਲੇ ਦਾ 77 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ।ਅਦਾਕਾਰ ਨੇ 26 ਨਵੰਬਰ ਨੂੰ ਦੁਪਹਿਰ ਨੂੰ ਪੁਣੇ ਦੇ ਇਕ ਹਸਪਤਾਲ ‘ਚ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਪੁਣੇ ਦੇ ਵੈਕੁੰਠ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।