-ਸਿੱਧੂ ਨੂੰ ਭਗਵੰਤ ਮਾਨ ਨਾਲ ਖੁੱਲੀ ਬਹਿਸ ਕਰਨ ਅਤੇ ਸਮਾਂ ਮਿੱਥਣ ਲਈ ਦਿੱਤੀ ਚੁਣੌਤੀ
-ਕੇਜਰੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸੀਆਂ ਨੂੰ ਸਖਤ ਤੋਂ ਸਖਤ ਸਜਾ ਮਿਲਣੀ ਚਾਹੀਦੀ ਹੈ।
ਚੰਡੀਗੜ, 19 ਦਸੰਬਰ 2021
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਨੂੰ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਸਿੱਧੂ ਨੂੰ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ ਲਈ ਕਿਹਾ ਹੈ। ਕੇਜਰੀਵਾਲ ਨੇ ਬਹਿਸ ਲਈ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਨਾਂ ਤੈਅ ਕੀਤਾ ਅਤੇ ਸਕਾਰਾਤਮਿਕ ਚਰਚਾ ਦੀ ਉਮੀਦ ਜਤਾਈ।
ਐਤਵਾਰ ਨੂੰ ਚੰਡੀਗੜ ਹਵਾਈ ਅੱਡੇ ‘ਤੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ, ‘ਮੈਂ ਨਵਜੋਤ ਸਿੱਧੂ ਵੱਲੋਂ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਚਰਚਾ ਸਕਾਰਾਤਮਿਕ ਅਤੇ ਵਿਕਾਸ ਦੇ ਮੁੱਦੇ ‘ਤੇ ਹੋਵੇਗੀ।’ ਸਿੱਧੂ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ। ਉਨਾਂ ਕਿਹਾ ਕਿ ਕਿਉਂਕਿ ਸਿੱਧੂ ਕਾਂਗਰਸ ਦੇ ਸੂਬਾ ਪ੍ਰਧਾਨ ਹਨ, ਇਸ ਲਈ ਸਾਡੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਪੰਜਾਬ ਦੇ ਵਿਕਾਸ ਦੇ ਮੁੱਦੇ ‘ਤੇ ਉਨਾਂ ਨਾਲ ਬਹਿਸ ਕਰਨਗੇ। ਕਾਂਗਰਸ ਦੀ ਆਲੋਚਨਾ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਨੂੰ ਪੰਜਾਬ ਦਾ ਵਿਕਾਸ ਕਰਨ ਲਈ 5 ਸਾਲ ਦਾ ਸਮਾਂ ਮਿਲਿਆ ਸੀ ਪਰ ਉਸ ਨੇ ਲੋਕਾਂ ਨਾਲ ਧੋਖਾ ਕੀਤਾ ਅਤੇ ਸਿਰਫ਼ ਬਹਾਨੇ ਬਣਾਏ।
ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਇਹ ਘਟਨਾ ਕਿਸੇ ਸਾਜਸਿ ਦਾ ਹਿੱਸਾ ਹੋ ਸਕਦੀ ਹੈ। ਕੁੱਝ ਗ਼ਲਤ ਤਾਕਤਾਂ ਪੰਜਾਬ ਦੀ ਅਮਨ-ਸਾਂਤੀ ਨੂੰ ਖ਼ਰਾਬ ਕਰਨ ਦੀਆਂ ਸਾਜਸਿਾਂ ਰਚ ਰਹੀਆਂ ਹਨ। ਉਨਾਂ ਇਸ ਘਟਨਾ ਲਈ ਕਾਂਗਰਸ ਸਰਕਾਰ ਨੂੰ ਜੰਿਮੇਵਾਰ ਠਹਿਰਾਉਂਦਿਆਂ ਕਿਹਾ ਕਿ ਜੇਕਰ ਪਿਛਲੀ ਬੇਅਦਬੀ ਕਾਂਡ ਦੇ ਦੋਸੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਗਈਆਂ ਹੁੰਦੀਆਂ ਤਾਂ ਕੋਈ ਵੀ ਵਿਅਕਤੀ ਮੁੜ ਅਜਿਹੀ ਵਾਰਦਾਤ ਕਰਨ ਦੀ ਹਿੰਮਤ ਨਾ ਕਰਦਾ। ਮੈਂ ਆਸ ਕਰਦਾ ਹਾਂ ਕਿ ਜਿਨਾਂ ਦੋਸੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਲਈ ਭੇਜਿਆ ਸੀ, ਪੁਲਿਸ ਜਲਦੀ ਤੋਂ ਜਲਦੀ ਉਨਾਂ ਤੱਕ ਪਹੁੰਚ ਕਰੇਗੀ ਅਤੇ ਸਾਰੇ ਸਾਜਸਿਕਾਰਾਂ ਨੂੰ ਸਖਤ ਤੋਂ ਸਖਤ ਸਜਾ ਦੇਵੇਗੀ।
