ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਦੀ ਲੁਧਿਆਣਾ ਰੇਂਜ ਨੇ ਅੱਜ ਟਿੱਬਾ ਥਾਣੇ ਵਿੱਚ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ। ਇਸੇ ਮਾਮਲੇ ‘ਚ ਪ੍ਰਾਈਵੇਟ ਵਿਅਕਤੀ ਬਲਬੀਰ ਸਿੰਘ ਉਰਫ਼ ਬੀਰ ਢਿੱਲੋਂ ਨੂੰ ਉਸ ਦੇ ਮੁਹੱਲਾ ਜਗਦੀਸ਼ਪੁਰਾ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਲਜੀਤ ਕੌਰ ਵਾਸੀ ਰਾਮ ਨਗਰ (ਲੁਧਿਆਣਾ) ਖਿਲਾਫ ਦਰਜ ਕਰਵਾਈ ਸ਼ਿਕਾਇਤ ਦਾ ਨਿਪਟਾਰਾ ਕਰਨ ਬਦਲੇ ਬਲਬੀਰ ਢਿੱਲੋਂ ਰਾਹੀਂ ਉਕਤ ਏ.ਐੱਸ.ਆਈ. ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਬਾਦਲਾਂ ਨੂੰ ਗੁਰਬਾਣੀ ਦਾ ਹੱਕ ਹੈ! ਪੱਤਰ ਤੋਂ ਨਾਰਾਜ਼ ਪ੍ਰਧਾਨ ਧਾਮੀ ਨੇ ਲਿਆ ਵੱਡਾ ਫੈਸਲਾ, ਆਰੋਪੀ ASI ਨੇ 1,40,000 ਰੁਪਏ ਦੀ ਮੰਗ ਕੀਤੀ ਸੀ ਅਤੇ ਉਹ 60,000 ਰੁਪਏ ਮੰਨ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ 18.7.2023 ਨੂੰ ਉਕਤ ਏ.ਐਸ.ਆਈ. ਨੂੰ 3000 ਰੁਪਏ ਦਿੱਤੇ ਗਏ ਹਨ ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ: 17 ਮਿਤੀ 21.7.2023 ਦੀ ਧਾਰਾ 7, 7ਏ ਭ੍ਰਿਸ਼ਟਾਚਾਰ ਰੋਕੂ ਐਕਟ ਅਤੇ ਆਈ.ਪੀ.ਸੀ. ਏ ਦੀ ਧਾਰਾ 120-ਬੀ ਅਧੀਨ ਥਾਣਾ ਵਿਜੀਲੈਂਸ ਬਿਓਰੋ, ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।