ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੌੜ ਪੁਲਿਸ ਸਟੇਸ਼ਨ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਬਲਜੀਤਪਾਲ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਕਰਮਚਾਰੀ ਨੂੰ ਸ਼ਿਕਾਇਤਕਰਤਾ ਰਾਕੇਸ਼ ਕੁਮਾਰ ਵਾਸੀ ਪ੍ਰਤਾਪ ਨਗਰ, ਬਠਿੰਡਾ ਸ਼ਹਿਰੀ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸਨੂੰ ਪੁਲਿਸ ਸ਼ਿਕਾਇਤ ਦੇ ਤਫ਼ਤੀਸ਼ ਕੇਸ ਵਿੱਚ ਨਾਮ ਦਰਜ ਕਰਵਾਉਣ ਦੀ ਧਮਕੀ ਦੇ ਕੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਅੰਮ੍ਰਿਤਸਰ ‘ਚ ਨਸ਼ੇ ਅਤੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼! ਨੌਜਵਾਨ ਨੇ ਕੀਤੀ ਵੀਡੀਓ ਵਾਇਰਲ D5 Channel Punjabi ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਪੁਲਿਸ ਮੁਲਾਜ਼ਮ ਨੇ ਸਵੇਰੇ ਉਸ ਤੋਂ 20 ਹਜ਼ਾਰ ਰੁਪਏ ਲੈ ਲਏ ਅਤੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ। ਰਾਕੇਸ਼ ਕੁਮਾਰ ਨੇ ਰਿਸ਼ਵਤ ਦੀ ਇਹ ਰਕਮ ਅਦਾ ਕਰਦੇ ਸਮੇਂ ਸਾਰੀ ਗੱਲਬਾਤ ਸਬੂਤ ਵਜੋਂ ਰਿਕਾਰਡ ਕੀਤੀ। ਉਕਤ ਦੋਸ਼ੀ ਪੁਲਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਨੂੰ ਧਮਕੀਆਂ ਦਿੰਦੇ ਹੋਏ ਕਿਹਾ ਕਿ ਉਸ ਦੀ ਬਦਲੀ ਕਿਸੇ ਹੋਰ ਥਾਣੇ ਵਿਚ ਹੋ ਗਈ ਹੈ ਪਰ ਜਾਣ ਤੋਂ ਪਹਿਲਾਂ ਉਹ ਰਿਸ਼ਵਤ ਦੀ ਰਕਮ ਨਾ ਦੇਵੇ। ਦੇਣ ਦੀ ਸੂਰਤ ਵਿੱਚ ਸ਼ਿਕਾਇਤਕਰਤਾ ਅਤੇ ਉਸ ਦੇ ਰਿਸ਼ਤੇਦਾਰਾਂ ਨੂੰ ਪੁਲੀਸ ਕੇਸ ਵਿੱਚ ਨਾਮਜ਼ਦ ਕੀਤਾ ਜਾਵੇਗਾ। Bangkok Flight Fight: ਜਹਾਜ਼ ‘ਚ ਫਸੇ ਲੋਕ, ਬੰਦੇ ਭੱਜੇ, ਅੰਦਰ ਦੀ ਵੀਡੀਓ ਹੋਈ ਵਾਇਰਲ ਬੁਲਾਰੇ ਨੇ ਅੱਗੇ ਕਿਹਾ ਕਿ ਬਿਊਰੋ ਨੇ ਦੋਸ਼ਾਂ ਦੀ ਜਾਂਚ ਕਰਨ ਤੋਂ ਬਾਅਦ ਮੁਲਜ਼ਮਾਂ ਨੂੰ ਫੜਨ ਲਈ ਜਾਲ ਵਿਛਾਇਆ। ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 30,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ‘ਚ ਉਕਤ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।