ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਟਾਊਨ ਪਲਾਨਰ ਫਤਹਿਗੜ੍ਹ ਸਾਹਿਬ ਦੇ ਦਫ਼ਤਰ ਵਿੱਚ ਤਾਇਨਾਤ ਯੋਜਨਾ ਅਫ਼ਸਰ ਮਨਵੀਰ ਸਿੰਘ ਅਤੇ ਦੋ ਹੋਰ ਮੁਲਾਜ਼ਮਾਂ ਨੂੰ ਅਮਲੋਹ ਦੇ ਇੱਕ ਵਸਨੀਕ ਤੋਂ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਦੋ ਹੋਰ ਮੁਲਜ਼ਮਾਂ ਦੀ ਪਛਾਣ ਜੂਨੀਅਰ ਇੰਜੀਨੀਅਰ (ਜੇ.ਈ.) ਢਿਕਸ਼ੂ ਸੈਣੀ ਅਤੇ ਡਰਾਈਵਰ ਤੇਜਿੰਦਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਬਲਰਾਮ ਕੁਮਾਵਤ ਵਾਸੀ ਅਮਲੋਹ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਗੈਂਗਸਟਰ ਗੋਲਡੀ ਬਰਾੜ ਨੂੰ ਝਟਕਾ! ਪੁਲਿਸ ਐਨਕਾਊਂਟਰ! ਪਿੱਤਲ ਤੋੜਨ ਵਾਲੀਆਂ ਗੋਲੀਆਂ ਚਲਾਈਆਂ! | D5 Channel Punjabi ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੁੱਡਾ ਦੇ ਉਕਤ ਮੁਲਾਜ਼ਮਾਂ ਨੇ ਉਸ ਪਾਸੋਂ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਦਾ ਸੌਦਾ 40,000 ਰੁਪਏ ‘ਚ ਤੈਅ ਹੋਇਆ ਸੀ ਅਤੇ ਇਸ ‘ਚੋਂ ਉਹ 30,000 ਰੁਪਏ ਰਿਸ਼ਵਤ ਲੈ ਚੁੱਕੇ ਹਨ। ਮਹਿਲਾ ਡੀਸੀ ਨੇ ਦਿਖਾਈ ਸ਼ਕਤੀ, ਲਗਾਈ ਧਾਰਾ 144! | D5 ਚੈਨਲ ਪੰਜਾਬੀ | ਕੋਮਲ ਮਿੱਤਲ ਹੁਸ਼ਿਆਰਪੁਰ ਨਿਊਜ਼ ਦੇ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਓਰੋ, ਪਟਿਆਲਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਡਰਾਈਵਰ ਤੇਜਿੰਦਰ ਸਿੰਘ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁ. ਇਸ ਮਾਮਲੇ ਵਿੱਚ ਉਕਤ ਯੋਜਨਾ ਅਧਿਕਾਰੀ ਅਤੇ ਜੇ.ਈ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਪਲੈਨਿੰਗ ਅਫਸਰ, ਜੇ.ਈ ਅਤੇ ਡਰਾਈਵਰ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।