ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜਿਲ੍ਹਾ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਾਗੀਰਥ ਰਾਏ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਰਕਾਰੀ ਫੰਡਾਂ ਦੀ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਨਗਰ ਕੌਂਸਲ ਸੁਨਾਮ ਵਿੱਚ ਹੋਏ ਫੰਡ ਘੁਟਾਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ, ਜਿਸ ਦੌਰਾਨ ਪਤਾ ਲੱਗਾ ਕਿ ਭਗੀਰਥ ਰਾਏ ਨੇ ਆਪਣੀ ਸਰਕਾਰੀ ਗੱਡੀ ਦੀ ਮੁਰੰਮਤ ਲਈ ਜਾਅਲੀ ਬਿੱਲ ਤਿਆਰ ਕੀਤੇ ਸਨ। ਇਸ ਤੋਂ ਇਲਾਵਾ ਉਨ੍ਹਾਂ ਆਪਣੇ ਦੋ ਕਾਰਜਕਾਲ ਦੌਰਾਨ ਨਗਰ ਕੌਂਸਲ ਵਿੱਚ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਸ਼ਤਿਹਾਰਬਾਜ਼ੀ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ, ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਕਰੀਬ 4 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।