ਚੰਡੀਗੜ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੀ ਮੁਹਿੰਮ ਦੇ ਤਹਿਤ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਥਾਣਾ ਜ਼ੀਰਾ, ਫਿਰੋਜ਼ਪੁਰ ਵਿਖੇ ਤਾਇਨਾਤ ਹੌਲਦਾਰ ਕਾਰਜ ਸਿੰਘ (ਨੰਬਰ 1021/ਫਿਰੋਜ਼ਪੁਰ) ਨੂੰ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 20,000 ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀ ਹੈੱਡ ਕਾਂਸਟੇਬਲ ਕਾਰਜ ਸਿੰਘ ਨੂੰ ਪਿੰਡ ਢੰਡੀਆਂ, ਤਹਿਸੀਲ ਜ਼ੀਰਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਦੇ ਭਰਾ ਖਿਲਾਫ ਥਾਣਾ ਜੀਰਾ ਵਿਖੇ ਮਾਈਨਿੰਗ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਉਕਤ ਹੌਲਦਾਰ, ਜੋ ਕਿ ਮਾਮਲੇ ਦੀ ਜਾਂਚ ਕਰ ਰਿਹਾ ਹੈ, ਨੇ ਉਸ ਪਾਸੋਂ 30,000 ਰੁਪਏ ਦੀ ਮੰਗ ਕੀਤੀ ਹੈ। ਉਸ ਦੇ ਭਰਾ ਨੂੰ ਗ੍ਰਿਫਤਾਰ. ਪੁੱਛ ਰਿਹਾ ਸੀ ਪਰ ਸੌਦਾ 20,000 ਰੁਪਏ ‘ਚ ਤੈਅ ਹੋਇਆ। ਉਕਤ ਸ਼ਿਕਾਇਤ ਦੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਹੌਲਦਾਰ ਕਾਰਜ ਸਿੰਘ ਨੂੰ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁ. ਇਸ ਸਬੰਧੀ ਉਕਤ ਪੁਲਿਸ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
