Site icon Geo Punjab

ਵਿਜੀਲੈਂਸ ਨੇ 3 ਰਾਈਸ ਮਿੱਲ ਮਾਲਕਾਂ ਖਿਲਾਫ ਮਾਮਲਾ ਦਰਜ, 2 ਮਿੱਲ ਮਾਲਕ ਗ੍ਰਿਫਤਾਰ


ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ 1.80 ਕਰੋੜ ਰੁਪਏ ਦੇ ਝੋਨੇ ਦੀ ਹੇਰਾਫੇਰੀ ਦੇ ਦੋਸ਼ ਹੇਠ ਤਿੰਨ ਰਾਈਸ ਮਿੱਲ ਮਾਲਕਾਂ ਖ਼ਿਲਾਫ਼ ਕੇਸ ਦਰਜ ਕਰਕੇ ਦੋ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਮੈਸਰਜ਼ ਖਿਲਾਫ ਆਈ.ਪੀ.ਸੀ. 409, 420, 120-ਬੀ ਤਹਿਤ ਐਫ.ਆਈ.ਆਰ ਨੰਬਰ 13 ਮਿਤੀ 11-10-2022 ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਇਸ ਮਾਮਲੇ ਵਿੱਚ ਦੋਵੇਂ ਭਰਾਵਾਂ ਦਿਨੇਸ਼ ਕੁਮਾਰ ਅਤੇ ਰਾਜੇਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version