ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ 40,000


ਚੰਡੀਗੜ੍ਹ, 25 ਮਈ:

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ EOW ਵਿੰਗ, ਜਲੰਧਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਚਰਨਜੀਤ ਸਿੰਘ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੂੰ ਮੁਕੇਸ਼ ਕੁਮਾਰ ਵਾਸੀ ਨਿਊ ਕਿਚਲੂ ਨਗਰ, ਲੁਧਿਆਣਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਪੁਲਿਸ ਸ਼ਿਕਾਇਤ ਦੇ ਕੇਸ ਵਿੱਚ ਉਸਦੀ ਮਦਦ ਕਰਨ ਲਈ ਇੱਕ ਲੱਖ ਰੁਪਏ ਵਿੱਚ ਸੌਦਾ ਹੋਇਆ ਸੀ। 40,000

ਉਸ ਦੀ ਸੂਚਨਾ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਏ.ਐਸ.ਆਈ ਚਰਨਜੀਤ ਸਿੰਘ ਨੂੰ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ

ਬੁਲਾਰੇ ਨੇ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

The post ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ 40,000 appeared first on .

Leave a Reply

Your email address will not be published. Required fields are marked *