ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਮੱਲ ਹਲਕਾ ਬਟਾਲਾ ਸਰਕੀ ਵਿਖੇ ਤਾਇਨਾਤ ਮਾਲ ਪਟਵਾਰੀ ਨੂੰ 4500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਵੰਤ ਸਿੰਘ ਨੂੰ ਸ੍ਰੀਮਤੀ ਗੁਰਦੀਪ ਕੌਰ ਵਾਸੀ ਮਹਿਤਾ ਚੌਕ, ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਜ਼ਮੀਨ ਉਸ ਦੇ ਨਾਂ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਉਸ ਦੀ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਕਥਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਪਹਿਲੀ ਕਿਸ਼ਤ 4500 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਪਾਸੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਅੰਮ੍ਰਿਤਸਰ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
