Site icon Geo Punjab

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ, ਪ੍ਰਾਈਵੇਟ ਵਿਅਕਤੀ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ, ਪ੍ਰਾਈਵੇਟ ਵਿਅਕਤੀ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ


ਚੰਡੀਗੜ੍ਹ, 17 ਸਤੰਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਮੁਹਿੰਮ ਦੌਰਾਨ ਏ.ਐਸ.ਆਈ. ਹਰਪ੍ਰੀਤ ਦੀ ਤਰਫੋਂ ਇੱਕ ਨਿੱਜੀ ਵਿਅਕਤੀ ਕਰਮਜੀਤ ਸਿੰਘ ਕੰਮਾ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸਿੰਘ ਐਂਟੀ ਥੈਫਟ ਪੁਲਿਸ ਸਟੇਸ਼ਨ ਪੀ.ਐਸ.ਪੀ.ਸੀ.ਐਲ., ਲੁਧਿਆਣਾ ਵਿਖੇ ਤਾਇਨਾਤ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਹਰਪ੍ਰੀਤ ਸਿੰਘ ਅਤੇ ਕਰਮਜੀਤ ਸਿੰਘ ਨੂੰ ਤਰਲੋਚਨ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ. ਉਸ ਦੇ ਘਰੇਲੂ ਬਿਜਲੀ ਚੋਰੀ ਦੇ ਕੇਸ ਨੂੰ ਨਿਪਟਾਉਣ ਲਈ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 5,000 ਰੁਪਏ ਵਿੱਚ ਹੋ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੇ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਕਰਮਜੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ, ਜਿਸ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਏਐਸਆਈ ਹਰਪ੍ਰੀਤ ਸਿੰਘ ਦੀ ਤਰਫੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਇੱਕ ਕੇਸ ਐਫ.ਆਈ.ਆਰ. 15 ਮਿਤੀ 16.09.2022 ਤਹਿਤ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 7ਏ ਤਹਿਤ ਵਿਜੀਲੈਂਸ ਬਿਓਰੋ ਪੁਲਿਸ ਸਟੇਸ਼ਨ ਫਲਾਇੰਗ ਸਕੁਐਡ-1, ਪੰਜਾਬ ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

————

Exit mobile version