ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਰਜਿਸਟਰੀ ਕਲਰਕ ਗੁਰਪ੍ਰਕਾਸ਼ ਸਿੰਘ ਅਤੇ ਚੌਕੀਦਾਰ ਮੰਗਤ ਸਿੰਘ ਨੂੰ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 2,000 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਜਿਸਟਰੀ ਕਲਰਕ ਅਤੇ ਚੌਕੀਦਾਰ ਨੂੰ ਬਹਾਦਰ ਸਿੰਘ ਵਾਸੀ ਪਿੰਡ ਬੁਰਜ ਭਲੀਆ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਮੁਲਜ਼ਮ ਕਲਰਕ ਉਸ ਦੀ ਜਾਇਦਾਦ ਸਬੰਧੀ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਲਈ 5,000 ਰੁਪਏ ਦੀ ਮੰਗ ਕਰ ਰਿਹਾ ਸੀ ਪਰ ਸੌਦਾ 2,000 ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਹ ਇਸੇ ਕੰਮ ਲਈ ਨਾਇਬ ਤਹਿਸੀਲਦਾਰ, ਝੁਨੀਰ ਨੂੰ ਪਹਿਲਾਂ ਹੀ 15,000 ਰੁਪਏ ਅਦਾ ਕਰ ਚੁੱਕਾ ਹੈ। ਉਸ ਦੀ ਇਤਲਾਹ ‘ਤੇ ਪੜਤਾਲ ਕਰਨ ਉਪਰੰਤ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਚੌਕੀਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਰਜਿਸਟਰੀ ਕਲਰਕ ਦੀ ਤਰਫੋਂ ਸ਼ਿਕਾਇਤਕਰਤਾ ਪਾਸੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਰਿਸ਼ਵਤਖੋਰੀ ਦੇ ਇਸ ਮਾਮਲੇ ਵਿੱਚ ਦੋਸ਼ੀ ਰਜਿਸਟਰੀ ਕਲਰਕ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੋਵਾਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
