Site icon Geo Punjab

ਵਿਜੀਲੈਂਸ ਬਿਊਰੋ ਨੇ ਰਜਿਸਟਰੀ ਕਲਰਕ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ


ਵਿਜੀਲੈਂਸ ਬਿਊਰੋ ਨੇ ਰਜਿਸਟਰੀ ਕਲਰਕ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਤਹਿਸੀਲ ਦਫਤਰ ਜ਼ੀਰਕਪੁਰ, ਐਸ.ਏ.ਐਸ ਨਗਰ ਵਿਖੇ ਤਾਇਨਾਤ ਰਜਿਸਟਰੀ ਕਲਰਕ ਗੁਰਮੀਤ ਕੌਰ ਨੂੰ ਰਿਸ਼ਵਤ ਦੇ ਇੱਕ ਕੇਸ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਥਾਣਾ ਡੇਰਾਬੱਸੀ ਦੇ ਪਿੰਡ ਅੱਡਾ ਝੁੰਗੀਆਂ ਦੇ ਹਰਸਿਮਰਨ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਉਕਤ ਮਹਿਲਾ ਕਲਰਕ ਖ਼ਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਅਤੇ ਇਸ ਸਬੰਧੀ ਸਬੂਤਾਂ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਰਜਿਸਟਰੀ ਕਲਰਕ ਨੇ ਸ਼ਿਕਾਇਤਕਰਤਾ ਪਾਸੋਂ ਆਪਣੀ ਪਾਵਰ ਆਫ਼ ਅਟਾਰਨੀ ਦਰਜ ਕਰਵਾਉਣ ਲਈ 20,000 ਰੁਪਏ ਲਏ ਹਨ। ਉਨ•ਾਂ ਦੱਸਿਆ ਕਿ ਪੜਤਾਲ ਦੌਰਾਨ ਦੋਸ਼ ਸਹੀ ਪਾਏ ਗਏ ਅਤੇ ਉਕਤ ਮਹਿਲਾ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਫਲਾਇੰਗ ਸਕੁਐਡ-1, ਥਾਣਾ ਸਦਰ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਗਤੀ ਅਧੀਨ

Exit mobile version