ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫਤਾਰ ਕਰ ਲਿਆ


ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਤਹਿਤ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਇੱਕ ਸਹਾਇਕ ਸਬ-ਇੰਸਪੈਕਟਰ ਨੂੰ ਕਾਬੂ ਕੀਤਾ ਗਿਆ ਹੈ, ਜਦਕਿ ਇੱਕ ਮਾ. ਪਟਵਾਰੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸਦਰ ਹੁਸ਼ਿਆਰਪੁਰ ਵਿਖੇ ਤਾਇਨਾਤ ਏ.ਐਸ.ਆਈ. ਦਲਜੀਤ ਕੁਮਾਰ ਨੂੰ ਸ਼ਿਕਾਇਤਕਰਤਾ ਮੋਨਿਕਾ ਵਾਸੀ ਹੁਸ਼ਿਆਰਪੁਰ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ | ‘ਆਪ’ ‘ਚ ਵੱਡਾ ਕਲੇਸ਼! ਇੱਕ ਹੋਰ ਫਸਿਆ ਮੰਤਰੀ ਮੀਲ ਕਰੋੜ, ਮੁੱਖ ਮੰਤਰੀ ਨੇ ਦਿੱਤੇ ਸਖ਼ਤ ਹੁਕਮ. ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਟੋਲ ਫਰੀ ਨੰਬਰ ‘ਤੇ ਸੂਚਿਤ ਕੀਤਾ ਸੀ ਕਿ ਉਕਤ ਏ.ਐਸ.ਆਈ ਨੇ ਉਸਦੇ ਭਰਾ ਗੋਪੀ ਖਿਲਾਫ ਐਨ.ਡੀ.ਪੀ.ਐਸ. ਕਾਨੂੰਨ ਤਹਿਤ ਥਾਣਾ ਸਦਰ ਹੁਸ਼ਿਆਰਪੁਰ ਵਿਖੇ ਦਰਜ ਹੋਏ ਕੇਸਾਂ ਵਿੱਚ ਤਫ਼ਤੀਸ਼ੀ ਅਫ਼ਸਰ ਸੀ. ਉਸਨੇ ਅੱਗੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ ਨੇ ਗੋਪੀ ਨੂੰ 29.05.2021 ਨੂੰ ਗ੍ਰਿਫਤਾਰ ਕੀਤਾ ਸੀ ਅਤੇ ਪੁਲਿਸ ਹਿਰਾਸਤ ਵਿੱਚ ਰਹਿੰਦੇ ਹੋਏ ਉਸਨੇ ਉਪਰੋਕਤ ਕੇਸਾਂ ਦੀ ਤਫਤੀਸ਼ ਦੀ ਕਾਰਵਾਈ ਵਿੱਚ ਗੋਪੀ ਦਾ ਪੱਖ ਪੂਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਬਾਦਲਾਂ ਲਈ ਮੁਸੀਬਤ? ਅਕਾਲੀ ਦਲ ਦਾ ਢਾਂਚਾ ਮੁੜ ਉਸਾਰਨ! ਵੱਡੀ ਸਿਆਸੀ ਤਬਦੀਲੀ ਹੋਵੇਗੀ! ਬੁਲਾਰੇ ਨੇ ਦੱਸਿਆ ਕਿ ਸਬੂਤਾਂ ਦੇ ਆਧਾਰ ‘ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ ਅਤੇ ਦੋਸ਼ੀ ਏ.ਐੱਸ.ਆਈ. ਦਿਲਜੀਤ ਕੁਮਾਰ ਦੇ ਖਿਲਾਫ ਵਿਜੀਲੈਂਸ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਨੰਬਰ 12 ਤਹਿਤ ਮਿਤੀ 28.07.2022 ਨੂੰ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਪੰਜਾਬ ਪੁਲਿਸ ਵੱਲੋਂ ਜ਼ਬਤ ਕੀਤਾ ਗਿਆ ਟਰੱਕ, ਅੰਦਰੋਂ ਮਿਲਿਆ ਅਜਿਹਾ ਸਮਾਨ D5 Channel Punjabi ਭ੍ਰਿਸ਼ਟਾਚਾਰ ਦੇ ਇੱਕ ਹੋਰ ਮਾਮਲੇ ਵਿੱਚ ਵਿਜੀਲੈਂਸ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਜ਼ਿਲ੍ਹੇ ਦੀ ਕੋਟਕਪੂਰਾ ਤਹਿਸੀਲ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਨਿਰਭੈ ਸਿੰਘ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵਰਿੰਦਰਪਾਲ ਵਾਸੀ ਗੁਰੂ ਨਾਨਕ ਕਲੋਨੀ, ਫਰੀਦਕੋਟ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸਦੀ ਵਾਹੀਯੋਗ ਜ਼ਮੀਨ ਦਾ ਸਰਟੀਫਿਕੇਟ ਜਾਰੀ ਕਰਨ ਬਦਲੇ 2000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। Sidhu Moose Wala Tattoo: ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਆਪਣੇ ਬੇਟੇ ਦੀ ਬਾਂਹ ‘ਤੇ ਬਣਵਾਇਆ ਟੈਟੂ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਹ ਉਸ ਨੂੰ ਪਹਿਲਾਂ ਵੀ ਦੋ ਕਿਸ਼ਤਾਂ ਵਿੱਚ 1000 ਅਤੇ 700 ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ। ਸ਼ਿਕਾਇਤ ਵਿੱਚ ਪੇਸ਼ ਤੱਥਾਂ ਅਤੇ ਰਿਕਾਰਡ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਬਿਊਰੋ ਨੇ ਦੋਸ਼ੀ ਪਟਵਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *