ਵਿਜੀਲੈਂਸ ਬਿਊਰੋ ਨੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਐਫਸੀਆਈ ਦੇ ਸੇਵਾਮੁਕਤ ਕਰਮਚਾਰੀ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਐਫਸੀਆਈ ਦੇ ਸੇਵਾਮੁਕਤ ਕਰਮਚਾਰੀ ਨੂੰ ਕੀਤਾ ਕਾਬੂ


ਚੰਡੀਗੜ੍ਹ, 5 ਅਕਤੂਬਰ:

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਐਫ.ਸੀ.ਆਈ., ਨਕੋਦਰ, ਜ਼ਿਲ੍ਹਾ ਜਲੰਧਰ ਦੇ ਲੇਬਰ ਹੈਂਡਲਿੰਗ ਇੰਚਾਰਜ (ਸੇਵਾਮੁਕਤ) ਸ਼ੰਕਰ ਸ਼ਾਹ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀ ਲੇਬਰ ਇੰਚਾਰਜ ਨੂੰ ਸ੍ਰੀਮਤੀ ਸ਼ਮਾ ਵਾਸੀ ਪਿੰਡ ਮਹੇੜੂ, ਜਲੰਧਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਐਫਸੀਆਈ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ, ਜੇਕਰ ਕੋਈ ਇਸ ਮਾਮਲੇ ਵਿੱਚ ਸ਼ਾਮਲ ਹੈ, ਦੀ ਵੀ ਜਾਂਚ ਕੀਤੀ ਜਾਵੇਗੀ।

ਵੇਰਵਿਆਂ ਦਾ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਪਰੋਕਤ ਸੇਵਾਮੁਕਤ ਲੇਬਰ ਇੰਚਾਰਜ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਐਫ.ਸੀ.ਆਈ. ਤੋਂ ਬਕਾਏ ਵਾਪਸ ਦਿਵਾਉਣ ਵਿੱਚ ਮਦਦ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਦਰਜ ਕਰਵਾਈ ਹੈ ਕਿ ਮੁਲਜ਼ਮ ਸ਼ੰਕਰ ਸ਼ਾਹ ਇਸ ਸਬੰਧੀ ਪਹਿਲਾਂ ਵੀ ਉਸ ਤੋਂ 10,000 ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਮੌਜੂਦ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Leave a Reply

Your email address will not be published. Required fields are marked *