ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲੇਰਕੋਟਲਾ ਵਣ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ ਦਰੋਗੇ ਨੂੰ 70,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਖਿਲਾਫ ਇਹ ਮਾਮਲਾ ਸੰਗਰੂਰ ਜ਼ਿਲੇ ਦੇ ਪਿੰਡ ਕਾਤਰੋਂ ਦੇ ਗੁਰਜੀਤ ਸਿੰਘ ਵੱਲੋਂ ‘ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਸਾਬਕਾ ਕਾਂਗਰਸੀ ਵਿਧਾਇਕ ਨੂੰ ਫਾਂਸੀ, ਅਦਾਲਤ ਨੇ ਸੁਣਾਇਆ ਵੱਡਾ ਫੈਸਲਾ ! D5 Channel Punjabi ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ਵਿਚ ਦੋਸ਼ ਲਗਾਇਆ ਹੈ ਕਿ ਉਕਤ ਜੰਗਲਾਤ ਕਰਮਚਾਰੀਆਂ ਨੇ ਜੰਗਲਾਤ ਦੇ ਦਰੱਖਤ ਕੱਟਣ ਦੇ ਮਾਮਲਿਆਂ ਵਿਚ ਭਾਰੀ ਜੁਰਮਾਨਾ ਨਾ ਲਗਾਉਣ ਦੇ ਬਦਲੇ 70,000 ਰੁਪਏ ਰਿਸ਼ਵਤ ਵਜੋਂ ਲਏ ਹਨ। ਜੰਗਲਾਤ ਵਿਭਾਗ. ਸੁਖਬੀਰ ਬਾਦਲ ਨਾਲ ਕੈਪਟਨ ਦੀ ਮੁਲਾਕਾਤ, ਤਸਵੀਰਾਂ ਹੋਈਆਂ ਵਾਇਰਲ! ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕੀਤੀ ਅਤੇ ਸ਼ਿਕਾਇਤਕਰਤਾ ਪਾਸੋਂ 70,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋਸ਼ੀ ਪਾਏ ਜਾਣ ‘ਤੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਇਸ ਸਬੰਧੀ ਉਕਤ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।