ਵਿਜੀਲੈਂਸ ਬਿਊਰੋ ਵੱਲੋਂ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਏ.ਐਸ.ਆਈ. ਕੰਟਰੋਲ


ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਕੁਲਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰ. 6, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਮੁਲਜ਼ਮ ਏ.ਐਸ.ਆਈ. ਗੁਰਪ੍ਰੀਤ ਸਿੰਘ ਵਾਸੀ ਸਤਜੋਤ ਨਗਰ, ਧਾਂਦਰਾ, ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ’ਤੇ ਕੁਲਵਿੰਦਰ ਸਿੰਘ (ਨੰਬਰ 2788/ਲੁਧਿਆਣਾ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਜੀਠੀਆ ਤੋਂ ਡਰੀ ਸਰਕਾਰ! ਵੱਡੇ ਘਪਲੇ ਦਾ ਖੁਲਾਸਾ ! ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ 5000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *