ਵਿਜੀਲੈਂਸ ਬਿਊਰੋ ਵੱਲੋਂ ਇੱਕ ਸੇਵਾ ਕੇਂਦਰ ਦੇ ਸੀਨੀਅਰ ਮੁਲਾਜ਼ਮ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਬਦਲੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।


ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਗਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੇਵਾ ਕੇਂਦਰ ਬਰਨਾਲਾ ਦੇ ਸੀਨੀਅਰ ਸੰਚਾਲਕ ਅਰਵਿੰਦ ਚੱਕਸ਼ੂ ਅਤੇ ਇੱਕ ਪ੍ਰਾਈਵੇਟ ਵਿਅਕਤੀ ਸਤਵਿੰਦਰ ਸਿੰਘ ਉਰਫ਼ ਸਤਪਾਲ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। 15,000 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਦੋਸ਼ੀਆਂ ਨੂੰ ਸ਼ਿਕਾਇਤਕਰਤਾ ਗੁਰਮੇਲ ਸਿੰਘ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਦੇ ਇੱਕ ਜਾਣਕਾਰ ਦੀ ਮੌਤ ਦਾ ਸਰਟੀਫਿਕੇਟ ਦੇਣ ਬਦਲੇ ਸੀਨੀਅਰ ਮੁਲਾਜ਼ਮ ਅਤੇ ਉਸ ਦਾ ਸਾਥੀ ਪ੍ਰਾਈਵੇਟ ਵਿਅਕਤੀ ਉਸ ਪਾਸੋਂ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। ਜਨਵਰੀ 3, 2023 | D5 ਚੈਨਲ ਪੰਜਾਬੀ | ਨਿਊਜ਼ ਬੁਲੇਟਿਨ | ਪੰਜਾਬ ਨਿਊਜ਼ ਦੇ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋ ਮੁਲਜ਼ਮਾਂ ਅਰਵਿੰਦ ਚੱਕਸ਼ੂ ਅਤੇ ਸਤਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *