ਵਿਜੀਲੈਂਸ ਬਿਊਰੋ ਵੱਲੋਂ ਖਨੌਰੀ ਵਿੱਚ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ  ਗ੍ਰਿਫ਼ਤਾਰ


ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਖਨੌਰੀ ਵਿਖੇ ਸਥਿਤ 14 ਕਨਾਲ 11 ਮਰਲੇ ਜ਼ਮੀਨ ਦੇ ਫ਼ਰਜ਼ੀ ਦਸਤਾਵੇਜ਼ ਅਤੇ ਖਾਨਗੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਜ਼ਿਲ੍ਹਾ ਮਾਨਸਾ ਦੇ ਬਰੇਟਾ ਵਿਖੇ ਤਾਇਨਾਤ ਹੈ ਅਤੇ ਮੁਲਜ਼ਮ ਪਟਵਾਰੀ ਦੀ ਪਛਾਣ ਬਲਕਾਰ ਸਿੰਘ ਵਜੋਂ ਹੋਈ ਹੈ।CM Mann ਦੇ ਘਰ ਅੱਗੇ ਕਿਸਾਨਾਂ ਦਾ ਵੱਡਾ ਇੱਕਠ, Police ਨੇ ਕਰਤਾ ਐਕਸ਼ਨ | D5 Channel Punjabiਇਸ ਸਬੰਧੀ ਆਈ.ਪੀ.ਸੀ. ਦੀ ਧਾਰਾ 409, 465, 467, 468, 471 ਅਤੇ 120 ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)(ਏ) ਅਤੇ 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਐਫਆਈਆਰ ਨੰ. 29 ਮਿਤੀ 23.8.23 ਨੂੰ ਦਰਜ ਕੀਤੀ ਗਈ ਹੈ ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਤਕਾਲੀ ਕਾਨੂੰਨਗੋ ਦਰਸ਼ਨ ਸਿੰਘ, ਜੋ ਹੁਣ ਬਰੇਟਾ ਵਿਖੇ ਨਾਇਬ ਤਹਿਸੀਲਦਾਰ ਹੈ, ਪਟਵਾਰੀ ਬਲਕਾਰ ਸਿੰਘ ਅਤੇ ਤਹਿਸੀਲਦਾਰ ਵਿਪਨ ਭੰਡਾਰੀ ਨੇ ਖਨੌਰੀ ਕਲਾਂ ਦੇ ਦੀਪਕ ਰਾਜ ਨਾਲ ਮਿਲੀਭੁਗਤ ਕਰਕੇ ਖਨੌਰੀ ਵਿਖੇ 14 ਕਨਾਲ 11 ਮਰਲੇ ਜ਼ਮੀਨ ਦੇ ਜਾਅਲੀ ਦਸਤਾਵੇਜ਼ ਅਤੇ ਫਰਜ਼ੀ ਖਾਨਗੀ ਵਸੀਅਤ ਤਿਆਰ ਕੀਤੀ ਸੀ।Punjab ’ਚ Alert ਜਾਰੀ, ਵੱਡੀ ਤਬਾਹੀ ਦਾ ਖ਼ਤਰਾ, ਕਰ ਲਓ ਤਿਆਰੀ | D5 Channel Punjabi | Flood Alert | Weatherਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਪਟਿਆਲਾ ਦੀਆਂ ਟੀਮਾਂ ਵੱਲੋਂ ਪਟਵਾਰੀ ਬਲਕਾਰ ਸਿੰਘ ਅਤੇ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਤੀਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *