Site icon Geo Punjab

ਵਿਜੀਲੈਂਸ ਬਿਊਰੋ ਵੱਲੋਂ ਦੋ ਸਾਬਕਾ ਮੰਤਰੀਆਂ ਨੂੰ ਸੰਮਨ ਜਾਰੀ



ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਪੁੱਛਗਿੱਛ ਲਈ 31 ਮਈ ਨੂੰ ਬੁਲਾਇਆ ਮੋਹਾਲੀ: ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋ ਸਾਬਕਾ ਮੰਤਰੀਆਂ ਨੂੰ ਤਲਬ ਕੀਤਾ ਹੈ। ਬਿਊਰੋ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ 31 ਮਈ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।ਕਾਂਗੜ ਨੂੰ ਬਿਊਰੋ ਵੱਲੋਂ ਪਹਿਲਾਂ ਵੀ ਬੁਲਾਇਆ ਗਿਆ ਸੀ ਪਰ ਕਾਂਗੜ ਨੇ ਦਲੀਲ ਦਿੱਤੀ ਸੀ ਕਿ ਉਹ ਸਿਹਤ ਕਾਰਨਾਂ ਕਰਕੇ ਵਿਜੀਲੈਂਸ ਬਿਊਰੋ ਨਹੀਂ ਆ ਸਕੇ। ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਮੰਤਰੀ ਤੇ ਭਾਜਪਾ ਦੇ ਮੌਜੂਦਾ ਆਗੂ ਬਲਬੀਰ ਸਿੰਘ ਸਿੱਧੂ ਨੂੰ ਵੀ 2 ਜੂਨ ਨੂੰ ਤਲਬ ਕੀਤਾ ਹੈ।ਬਿਓਰੋ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਇਨ੍ਹਾਂ ਸਾਬਕਾ ਮੰਤਰੀਆਂ ਦਾ ਕੁਝ ਰਿਕਾਰਡ ਇਕੱਠਾ ਕੀਤਾ ਹੈ। ਦੋਵਾਂ ਸਾਬਕਾ ਮੰਤਰੀਆਂ ਨੂੰ ਆਪਣੀ ਜਾਇਦਾਦ ਦੇ ਦਸਤਾਵੇਜ਼ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਦਸਤਾਵੇਜ਼ਾਂ ਦੀ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਦੋਵਾਂ ਨੂੰ ਪ੍ਰੋਫਾਰਮਾ ਦਿੱਤਾ ਹੈ। ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਵਿਜੀਲੈਂਸ ਬਿਊਰੋ ਇਸ ਸਬੰਧੀ ਵੱਖ-ਵੱਖ ਆਗੂਆਂ ਨੂੰ ਸੰਮਨ ਕਰਨ ਵਿੱਚ ਲੱਗੀ ਹੋਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਇੱਕ ਪ੍ਰੋਫਾਰਮਾ ਦਿੱਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਤੋਂ ਉਨ੍ਹਾਂ ਦੀ ਜਾਇਦਾਦ ਦਾ ਵੇਰਵਾ ਮੰਗਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਵੀ ਵਿਜੀਲੈਂਸ ਬਿਊਰੋ ਵੱਲੋਂ ਜੂਨ ਮਹੀਨੇ ਵਿੱਚ ਬੁਲਾਏ ਜਾਣ ਦੀ ਸੰਭਾਵਨਾ ਹੈ। ਉਹ ਇੱਕ ਵਾਰ ਵਿਜੀਲੈਂਸ ਅਧਿਕਾਰੀਆਂ ਸਾਹਮਣੇ ਪੇਸ਼ ਹੋ ਚੁੱਕਾ ਹੈ। ਦਾ ਅੰਤ

Exit mobile version