ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਲਹਿਰਾਗਾਗਾ ਜਿਲਾ ਸੰਗਰੂਰ ਵਿਖੇ ਤਾਇਨਾਤ ਸੇਵਾਮੁਕਤ ਪਟਵਾਰੀ ਹਰਬੰਸ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅਦਾਲਤ ਨੇ ਸੁਣਾਇਆ ਫੈਸਲਾ, ਵਰਕਰਾਂ ਨੇ ਜਸ਼ਨ ਮਨਾਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹਰਬੰਸ ਸਿੰਘ ਨੂੰ ਰਜਿੰਦਰ ਸਿੰਘ ਵਾਸੀ ਲਹਿਰਾਗਾਗਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੇ ਪਰਿਵਾਰ ਦੇ ਪਲਾਟ ਦੀ ਰਜਿਸਟਰੀ ਕਰਵਾਉਣ ਬਦਲੇ 13,000 ਰੁਪਏ ਲਏ ਸਨ। ਲੋਕ ਕਰ ਰਹੇ ਸਨ ਮਾੜੇ ਕੰਮ, MLA ਨੇ ਮੌਕੇ ‘ਤੇ ਛਾਪਾ ਮਾਰਿਆ, ਅਧਿਕਾਰੀ ਹੋਏ ਉਲਝੇ! ਵਿਜੀਲੈਂਸ ਬਿਊਰੋ ਨੇ ਉਸ ਦੀ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਪਟਵਾਰੀ ਦੇ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕਰਕੇ ਅੱਜ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ, ਥਾਣਾ ਸਦਰ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।