ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਗਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਕੁਲਗੜ੍ਹੀ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਐਸ.ਐਚ.ਓ ਰੁਪਿੰਦਰਪਾਲ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗਗਨਦੀਪ ਸਿੰਘ ਵਾਸੀ ਪਿੰਡ ਕਾਸੂ ਬੇਗ, ਜਿਲਾ ਫਿਰੋਜ਼ਪੁਰ ਨੇ ਉਕਤ ਪੁਲਿਸ ਅਧਿਕਾਰੀ ਰੁਪਿੰਦਰ ਪਾਲ ਸਿੰਘ ਖਿਲਾਫ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਅਤੇ ਸਬੂਤਾਂ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਉਕਤ ਪਿੰਡ ਦੇ ਵਸਨੀਕ ਮੇਜਰ ਸਿੰਘ ਅਤੇ ਉਸ ਦੇ ਲੜਕੇ ਦੇ ਖਿਲਾਫ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਦੋਸ਼ੀ ਐੱਸ.ਐੱਚ.ਓ. ਦੀ ਮਦਦ ਕਰਨ ਅਤੇ ਪੁਲਿਸ ਕੇਸ ਦਰਜ ਨਾ ਕਰਵਾਉਣ ਦੇ ਬਦਲੇ 80,000 ਰੁਪਏ ਦੀ ਮੰਗ ਕੀਤੀ ਹੈ, ਜਦਕਿ ਉਕਤ ਪੁਲਿਸ ਅਧਿਕਾਰੀ ਸ਼ਿਕਾਇਤਕਰਤਾ ਤੋਂ ਪਹਿਲਾਂ ਹੀ 70,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਜਾਂਚ ਦੌਰਾਨ ਦੋਸ਼ਾਂ ਦੇ ਸਹੀ ਪਾਏ ਜਾਣ ‘ਤੇ ਉਕਤ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।